ਸਿਡਨੀ ਟੈਸਟ ਦੇ ਪਹਿਲੇ ਦਿਨ ਭਾਰਤੀ ਟੀਮ 185 ਦੌੜਾਂ ‘ਤੇ ਆਲ ਆਊਟ
ਨਵੀਂ ਦਿੱਲੀ : ਭਾਰਤੀ ਟੀਮ ਆਸਟ੍ਰੇਲੀਆ ਖਿਲਾਫ ਬਾਰਡਰ-ਗਾਵਸਕਰ ਟਰਾਫੀ ਦੇ 5ਵੇਂ ਟੈਸਟ ਦੀ ਪਹਿਲੀ ਪਾਰੀ ‘ਚ 185 ਦੌੜਾਂ ‘ਤੇ ਆਲ ਆਊਟ ਹੋ ਗਈ ਹੈ। ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਸਿਡਨੀ ਕ੍ਰਿਕਟ ਮੈਦਾਨ ‘ਤੇ ਰੋਹਿਤ ਸ਼ਰਮਾ ਦੀ ਜਗ੍ਹਾ ਜਸਪ੍ਰੀਤ ਬੁਮਰਾਹ ਟੀਮ ਇੰਡੀਆ ਦੀ ਕਪਤਾਨੀ ਕਰ ਰਹੇ ਹਨ। ਰੋਹਿਤ ਸ਼ਰਮਾ ਨੂੰ ਆਰਾਮ ਦਿੱਤਾ ਗਿਆ ਹੈ।
ਰਿਸ਼ਭ ਪੰਤ ਨੇ ਬਣਾਈਆਂ ਸਭ ਤੋਂ ਵੱਧ ਦੌੜਾਂ
ਭਾਰਤੀ ਟੀਮ ਵੱਲੋਂ ਅੱਜ ਰਿਸ਼ਭ ਪੰਤ ਨੇ ਸਭ ਤੋਂ ਵੱਧ 40 ਦੌੜਾਂ ਬਣਾਈਆਂ। ਰਵਿੰਦਰ ਜਡੇਜਾ 26 ਦੌੜਾਂ ਬਣਾ ਕੇ ਆਊਟ ਹੋ ਗਏ। ਸ਼ੁਭਮਨ ਗਿੱਲ ਨੇ 20 ਅਤੇ ਵਿਰਾਟ ਕੋਹਲੀ ਨੇ 17 ਦੌੜਾਂ ਦਾ ਯੋਗਦਾਨ ਪਾਇਆ। ਆਸਟਰੇਲੀਆ ਵੱਲੋਂ ਸਕਾਟ ਬੋਲੈਂਡ ਨੇ 4 ਵਿਕਟਾਂ ਲਈਆਂ। ਮਿਸ਼ੇਲ ਸਟਾਰਕ ਨੇ 3 ਵਿਕਟਾਂ ਹਾਸਲ ਕੀਤੀਆਂ। ਪੈਟ ਕਮਿੰਸ ਨੇ 2 ਵਿਕਟਾਂ ਹਾਸਲ ਕੀਤੀਆਂ। ਇੱਕ ਵਿਕਟ ਨਾਥਨ ਲਿਓਨ ਦੇ ਖਾਤੇ ਵਿੱਚ ਆਈ।
ਸਿਡਨੀ ਟੈਸਟ ਲਈ ਦੋਵੇਂ ਟੀਮਾਂ
ਭਾਰਤ: ਜਸਪ੍ਰੀਤ ਬੁਮਰਾਹ (ਕਪਤਾਨ), ਯਸ਼ਸਵੀ ਜੈਸਵਾਲ, ਕੇਐਲ ਰਾਹੁਲ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਰਿਸ਼ਭ ਪੰਤ, ਰਵਿੰਦਰ ਜਡੇਜਾ, ਨਿਤੀਸ਼ ਰੈੱਡੀ, ਵਾਸ਼ਿੰਗਟਨ ਸੁੰਦਰ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ ਅਤੇ ਪ੍ਰਸਿਦ ਕ੍ਰਿਸ਼ਨ।
ਆਸਟਰੇਲੀਆ: ਪੈਟ ਕਮਿੰਸ (ਕਪਤਾਨ), ਉਸਮਾਨ ਖਵਾਜਾ, ਸੈਮ ਕੋਨਸਟੈਨਸ, ਮਾਰਨਸ ਲੈਬੁਸ਼ਗਨ, ਸਟੀਵ ਸਮਿਥ, ਟ੍ਰੈਵਿਸ ਹੈਡ, ਬੀਓ ਵੈਬਸਟਰ, ਐਲੇਕਸ ਕੈਰੀ (ਡਬਲਯੂ.ਕੇ.), ਮਿਸ਼ੇਲ ਸਟਾਰਕ, ਨਾਥਨ ਲਿਓਨ, ਸਕਾਟ ਬੋਲੈਂਡ।