ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ Suspend || Latest News

0
94

ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ Suspend

ਨਵੀ ਦਿੱਲੀ: ਪਹਿਲਵਾਨ ਬਜਰੰਗ ਪੂਨੀਆ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਨੈਸ਼ਨਲ ਐਂਟੀ ਡੋਪਿੰਗ ਏਜੰਸੀ (NADA) ਨੇ ਬਜਰੰਗ ਪੂਨੀਆ ‘ਤੇ 4 ਸਾਲ ਦੀ ਪਾਬੰਦੀ ਲਗਾ ਦਿੱਤੀ ਹੈ। ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਪੈਨਲ ਨੇ ਫੈਸਲਾ ਕੀਤਾ ਹੈ ਕਿ ਅਥਲੀਟ ਬਜਰੰਗ ਪੁਨੀਆ ਵਿਰੁੱਧ ਧਾਰਾ 10.3.1 ਦੇ ਤਹਿਤ ਕਾਰਵਾਈ ਹੋਵੇਗੀ ਅਤੇ ਉਸ ਨੂੰ 4 ਸਾਲ ਲਈ ਅਯੋਗ ਕਰਾਰ ਦਿੱਤਾ ਗਿਆ ਹੈ।

ਇਸ ਕਾਰਨ ਕੀਤੀ ਗਈ ਕਾਰਵਾਈ

ਇਸ ਸਾਲ ਬਜਰੰਗ ਪੂਨੀਆ ਨੇ 10 ਮਾਰਚ ਨੂੰ ਰਾਸ਼ਟਰੀ ਟੀਮ ਦੇ ਚੋਣ ਟਰਾਇਲ ਦੌਰਾਨ ਡੋਪ ਟੈਸਟ ਲਈ ਆਪਣਾ ਸੈਂਪਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਕਾਰਨ ਉਸ ਵਿਰੁੱਧ ਇਹ ਕਾਰਵਾਈ ਕੀਤੀ ਗਈ ਹੈ। ਟੋਕੀਓ ਓਲੰਪਿਕ ਚਾਂਦੀ ਦਾ ਤਗਮਾ ਜੇਤੂ ਬਜਰੰਗ ਪੂਨੀਆ ਨੂੰ ਪਹਿਲਾਂ 23 ਅਪ੍ਰੈਲ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਗਿਆ ਸੀ। ਪੂਨੀਆ ਨੇ ਇਸ ਮੁਅੱਤਲੀ ਵਿਰੁੱਧ ਅਪੀਲ ਕੀਤੀ ਸੀ, ਜਿਸ ਤੋਂ ਬਾਅਦ ਇਸ ਨੂੰ 31 ਮਈ ਤੱਕ ਰੱਦ ਕਰ ਦਿੱਤਾ ਗਿਆ ਸੀ।

ਇਹ ਵੀ ਪੜੋ: ਡੋਨਾਲਡ ਟਰੰਪ ਨੇ ਇੱਕ ਹੋਰ ਭਾਰਤੀ ਮੂਲ ਦੇ ਵਿਅਕਤੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਪੜੋ ਪੂਰੀ ਖਬਰ

ਇਸ ਤੋਂ ਬਾਅਦ NADA ਨੇ ਪੂਨੀਆ ਨੂੰ 23 ਜੂਨ ਨੂੰ ਨੋਟਿਸ ਜਾਰੀ ਕੀਤਾ ਸੀ। ਪੂਨੀਆ ਨੇ ਇਸ ਫੈਸਲੇ ਨੂੰ 11 ਜੁਲਾਈ ਨੂੰ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ 20 ਸਤੰਬਰ ਅਤੇ 4 ਅਕਤੂਬਰ ਨੂੰ ਸੁਣਵਾਈ ਹੋਈ। ਹੁਣ ਆਪਣੇ ਹੁਕਮ ਵਿੱਚ NADA ਡੋਪਿੰਗ ਪੈਨਲ (ADDP) ਨੇ ਉਸਦੀ ਚਾਰ ਸਾਲ ਦੀ ਮੁਅੱਤਲੀ ਜਾਰੀ ਰੱਖੀ ਹੈ।

 

LEAVE A REPLY

Please enter your comment!
Please enter your name here