ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਪੁਲਿਸ ਨੇ ਸੂਬੇ ਵਿੱਚ ਅਸ਼ਾਂਤੀ ਫੈਲਾਉਣ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। SSOC ਅੰਮ੍ਰਿਤਸਰ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਲਸ਼ਕਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਜੰਮੂ-ਕਸ਼ਮੀਰ ਦੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਜਿਨ੍ਹਾਂ ਕੋਲੋਂ 2 ਆਈ.ਈ.ਡੀ., 2 ਹੈਂਡ ਗ੍ਰਨੇਡ, 1 ਪਿਸਤੌਲ ਤੇ 2 ਮੈਗਜ਼ੀਨ, 24 ਕਾਰਤੂਸ, 1 ਟਾਈਮਰ ਸਵਿੱਚ, 8 ਡੈਟੋਨੇਟਰ ਅਤੇ 4 ਬੈਟਰੀਆਂ ਬਰਾਮਦ ਹੋਈਆਂ ਹਨ।ਇਸ ਬਾਰੇ ਜਾਣਕਾਰੀ ਡੀਜੀਪੀ ਪੰਜਾਬ ਨੇ ਸਾਂਝਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀ ਮਾਡਿਊਲ ਨੂੰ ਲਸ਼ਕਰ-ਏ-ਤੋਇਬਾ ਦਾ ਸਰਗਰਮ ਮੈਂਬਰ ਫਿਰਦੌਸ ਅਹਿਮਦ ਭੱਟ ਸੰਭਾਲਦਾ ਹੈ।