ਪੁਲਿਸ ਅਧਿਕਾਰੀਆਂ ਨਾਲ ਬਹਿਸਣ ਵਾਲੇ ਮੁਲਾਜ਼ਮ ‘ਤੇ SSP ਨੇ ਲਿਆ ਵੱਡਾ ਐਕਸ਼ਨ
ਅੰਮ੍ਰਿਤਸਰ ਦੇ ਰਣਜੀਤ ਐਵਨਿਊ ‘ਚ ਨਾਕੇਬੰਦੀ ਦੌਰਾਨ ਪੁਲਸ ਵੱਲੋਂ ਇੱਕ ਕਾਰ ਚਾਲਕ ਨੂੰ ਚੈਕਿੰਗ ਲਈ ਰੋਕਿਆ ਗਿਆ। ਜਿਸ ਤੋਂ ਬਾਅਦ ਕਾਰ ਚਾਲਕ ਵੱਲੋਂ ਖੁਦ ਨੂੰ ਪੁਲਸ ਮੁਲਾਜ਼ਮ ਦੱਸ ਕੇ ਨਾਕੇ ‘ਤੇ ਮੌਜੂਦ ਪੁਲਸ ਕਰਮਚਾਰੀਆਂ ਨਾਲ ਕਾਫ਼ੀ ਬਹਿਸਬਾਜ਼ੀ ਕੀਤੀ ਗਈ ਅਤੇ ਪੁਲਸ ਮੁਲਾਜ਼ਮਾਂ ਨੂੰ ਆਪਣਾ ਰੋਹਬ ਵਿਖਾਉਂਦਾ ਦਿਖਾਈ ਦਿੱਤਾ।
ਪੰਜਾਬ ਦੇ ਇਸ ਜ਼ਿਲ੍ਹੇ ‘ਚ 20 ਅਗਸਤ ਨੂੰ ਛੁੱਟੀ ਦਾ ਐਲਾਨ ॥ Latest News
ਇਸ ਦੌਰਾਨ ਕਾਰ ਚਾਲਕ ਨੇ ਆਪਣੇ ਆਪ ਨੂੰ ਡੀ. ਐੱਸ. ਪੀ. ਦਾ ਗਨਮੈਨ ਦੱਸ ਕੇ ਪੁਲਸ ਮੁਲਾਜ਼ਮਾਂ ਨਾਲ ਬਦਸਲੂਕੀ ਕੀਤੀ, ਜਿਸ ਦੀ ਮੌਕੇ ‘ਤੇ ਮੌਜੂਦ ਮਹਿਲਾ ਪੁਲਸ ਮੁਲਾਜ਼ਮ ਵੱਲੋਂ ਵੀਡੀਓ ਵੀ ਬਣਾਈ ਗਈ ਅਤੇ ਉਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।ਵੀਡੀਓ ਵਾਇਰਲ ਹੋਣ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਐੱਸ. ਐੱਸ. ਪੀ. ਚਰਨਜੀਤ ਸਿੰਘ ਵੱਲੋਂ ਵੀਡੀਓ ‘ਤੇ ਐਕਸ਼ਨ ਲੈਂਦੇ ਹੋਏ ਤੁਰੰਤ ਹੀ ਕਾਰ ਚਾਲਕ ਪੁਲਸ ਮੁਲਾਜ਼ਮ ਨੂੰ ਸਸਪੈਂਡ ਕਰ ਦਿੱਤਾ ਗਿਆ।
ਉਹਨਾਂ ਨੇ ਦੱਸਿਆ ਕਿ ਇੱਕ ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਜਿਸ ‘ਚ ਕਾਂਸਟੇਬਲ ਸੁਖਕਰਮਣ ਸਿੰਘ ਨਾਲ ਹੋਈ ਤਕਰਾਰ ਨੂੰ ਦਿਖਾਇਆ ਗਿਆ ਹੈ । ਇਸ ਦੀ ਪੂਰੀ ਜਾਂਚ ਤੋਂ ਬਾਅਦ ਪੁਲਸ ਮੁਲਾਜ਼ਮ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਅਜਿਹਾ ਵਤੀਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।