STF ਵੱਲੋਂ 3 ਨਸ਼ਾ ਤਸਕਰ ਗ੍ਰਿਫਤਾਰ
ਫਾਜ਼ਿਲਕਾ ਦੇ ਜਲਾਲਾਬਾਦ ‘ਚ ਵੱਡੀ ਕਾਰਵਾਈ ਕਰਦੇ ਹੋਏ ਐੱਸ.ਟੀ.ਐੱਫ ਨੇ 3 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ‘ਚ ਹੈਰੋਇਨ ਤਸਕਰੀ ਦੇ ਮਾਮਲੇ ‘ਚ ਪੁਲਸ ਨੇ ਇਕ ਕਿੱਲੋ ਹੈਰੋਇਨ, ਇਕ ਬਾਈਕ ਅਤੇ 2 ਮੋਬਾਇਲ ਬਰਾਮਦ ਕੀਤੇ ਹਨ। ਉਨ੍ਹਾਂ ਖ਼ਿਲਾਫ਼ ਥਾਣਾ ਜਲਾਲਾਬਾਦ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਦਿੰਦੇ ਹੋਏ ਐਸ.ਟੀ.ਐਫ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਇਹ ਕਾਰਵਾਈ ਕੀਤੀ ਹੈ।
ਇਹ ਵੀ ਪੜ੍ਹੋ: ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨਾਂ ਨੇ ਕਰਤਾ ਵੱਡਾ ਐਲਾਨ, ਸੁਣੋਂ ਕੀ ਹੈ ਦਿੱਲੀ ਜਾਣ ਦਾ ਪਲਾਨ?
ਪੁਲਿਸ ਅਨੁਸਾਰ ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਬਲਵਿੰਦਰ ਸਿੰਘ ਉਰਫ਼ ਬੋਹੜ ਵਾਸੀ ਫੱਤੂਵਾਲਾ, ਬਲਜੀਤ ਸਿੰਘ ਉਰਫ਼ ਕਾਲਾ, ਅਸ਼ੋਕ ਸਿੰਘ ਉਰਫ਼ ਗੋਸ਼ੀ ਵਾਸੀ ਮੁਹਾਰ ਜਮਸ਼ੇਰ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਹੈਰੋਇਨ, ਬਾਈਕ ਅਤੇ ਮੋਬਾਈਲ ਬਰਾਮਦ ਕੀਤੇ ਗਏ ਹਨ।ਇਸ ਮਾਮਲੇ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ’ਤੇ ਪੁਲੀਸ ਅਧਿਕਾਰੀ ਬਲਕਾਰ ਸਿੰਘ ਦਾ ਕਹਿਣਾ ਹੈ ਕਿ ਇਨ੍ਹਾਂ ਤਿੰਨਾਂ ਵਿੱਚੋਂ ਬਲਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।