ਅੰਮ੍ਰਿਤਸਰ ਤੋਂ ਦਿੱਲੀ ਜਾ ਰਹੀ ਵੰਦੇ ਭਾਰਤ ਐਕਸਪ੍ਰੈਸ ‘ਤੇ ਕੀਤਾ ਗਿਆ ਪਥਰਾਅ , ਦੋਸ਼ੀਆਂ ਦੀ ਕੀਤੀ ਜਾ ਰਹੀ ਭਾਲ
ਬੁੱਧਵਾਰ ਨੂੰ ਅੰਮ੍ਰਿਤਸਰ ਤੋਂ ਦਿੱਲੀ ਜਾ ਰਹੀ ਵੰਦੇ ਭਾਰਤ ਐਕਸਪ੍ਰੈਸ ‘ਤੇ ਫਗਵਾੜਾ ਅਤੇ ਗੁਰਾਇਆ ਵਿਚਾਲੇ ਪਥਰਾਅ ਕੀਤਾ ਗਿਆ। ਜਿਸ ਕਾਰਨ ਟਰੇਨ ਵਿੱਚ ਬੈਠੇ ਯਾਤਰੀਆਂ ‘ਚ ਸਹਿਮ ਦਾ ਮਾਹੌਲ ਬਣ ਗਿਆ | ਆਰਪੀਐਫ ਅਤੇ ਜੀਆਰਪੀ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਦਿਵਿਆਂਗਾਂ ਲਈ ਮਾਨ ਸਰਕਾਰ ਦੀ ਪਹਿਲਕਦਮੀ , ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਹੋਵੇਗੀ ਮੁਹਿੰਮ
ਦੋ ਖਿੜਕੀਆਂ ਦੇ ਸ਼ੀਸ਼ੇ ਬੁਰੀ ਤਰ੍ਹਾਂ ਨੁਕਸਾਨੇ ਗਏ
ਮਿਲੀ ਜਾਣਕਾਰੀ ਅਨੁਸਾਰ ਟਰੇਨ ਦੇ ਸੀ-3 ਕੋਚ ‘ਤੇ ਪਥਰਾਅ ਕੀਤਾ ਗਿਆ। ਜਿਸ ਵਿੱਚ ਦੋ ਖਿੜਕੀਆਂ ਦੇ ਸ਼ੀਸ਼ੇ ਬੁਰੀ ਤਰ੍ਹਾਂ ਨੁਕਸਾਨੇ ਗਏ। ਟਰੇਨ ਦੇ ਸੀ-3 ਕੋਚ ‘ਚ ਸਫਰ ਕਰ ਰਹੇ ਇਕ ਵਿਅਕਤੀ ਨੇ ਦੱਸਿਆ ਕਿ ਜਿਵੇਂ ਹੀ ਉਹ ਫਗਵਾੜਾ ਤੋਂ ਦਿੱਲੀ ਜਾਣ ਵਾਲੀ ਵੰਦੇ ਭਾਰਤ ਐਕਸਪ੍ਰੈੱਸ ‘ਚ ਸਵਾਰ ਹੋਏ ਤਾਂ ਉਨ੍ਹਾਂ ਨੂੰ ਅਗਲੀ ਸੀਟ ਦੇ ਨੇੜੇ ਜ਼ੋਰਦਾਰ ਆਵਾਜ਼ ਸੁਣਾਈ ਦਿੱਤੀ। ਟਰੇਨ ‘ਚ ਮੌਜੂਦ ਯਾਤਰੀਆਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਆਰਪੀਐਫ ਅਤੇ ਜੀਆਰਪੀ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।