ਪ੍ਰੀਖਿਆ ਲੀਕ ਮਾਮਲੇ ’ਚ ਬੇਨਿਯਮੀਆਂ ਕਰਨ ਵਾਲਿਆਂ ਖਿਲਾਫ਼ ਹੋਵੇ ਸਖਤ ਕਾਰਵਾਈ : ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਵੱਲੋਂ ਕਰਵਾਈ ਜਾਂਦੀ ਯੂਜੀਸੀ-ਨੈਟ ਪ੍ਰੀਖਿਆ ਰੱਦ ਕੀਤੇ ਜਾਣ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੌਰਾਨ ਪੇਪਰ ਲੀਕ ਅਤੇ ਧੋਖਾਧੜੀ ਸਾਹਮਣੇ ਆਉਣ ਨਾਲ ਵਿਦਿਆਰਥੀਆਂ ਦੇ ਭਵਿੱਖ ਨਾਲ ਜਿਥੇ ਖਿਲਵਾੜ ਹੋਇਆ ਹੈ, ਉਥੇ ਹੀ ਵਿਦਿਆਰਥੀਆਂ ਵੱਲੋਂ ਇਮਤਿਹਾਨ ਦੇਣ ਲਈ ਕੀਤੀ ਤਿਆਰੀ ਖੂਹ ਖਾਤੇ ਪਾ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਪ੍ਰੀਖਿਆ ਲੀਕ ਮਾਮਲੇ ਵਿਚ ਬੇਨਿਯਮੀਆਂ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਕਿਹਾ ਕਿ ਪ੍ਰੀਖਿਆ ਰੱਦ ਕਰਨ ਤੋਂ ਬਾਅਦ ਟੈਸਟ ਦੇਣ ਵਾਲੇ ਵਿਦਿਆਰਥੀ ਵਰਗ ਵਿਚ ਵੱਡੀ ਨਿਰਾਸ਼ਾ ਹੈ, ਜਿਨ੍ਹਾਂ ਨੇ ਟੈਸਟ ਦੀ ਤਿਆਰੀ ਲਈ ਸਮਾਂ ਅਤੇ ਪੈਸਾ ਖਰਚ ਕੀਤਾ ਅਤੇ ਸਰਕਾਰ ਨੂੰ ਇਸ ਲਈ ਆਪਣਾ ਫੈਸਲਾ ਪਲਟਣਾ ਪਿਆ ਕਿਉਂਕਿ ਮੋਦੀ ਸਰਕਾਰ ਨੂੰ ਵਿਰੋਧੀਆਂ ਦੀ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਏਸ ਪੱਖ ਤੋਂ ਅਸਫਲਤਾ ਸਾਫ ਝਲਕਦੀ ਹੈ ਕਿ ਆਖਿਰ ਪੇਪਰ ਲੀਕ ਹੋਣ ਤੋਂ ਬਾਅਦ ਯੂਜੀਸੀ ਨੈਟ ਰੱਦ ਕਰਨਾ ਪਿਆ।
ਇਹ ਵੀ ਪੜ੍ਹੋ : ਵਿੱਤ ਵਿਭਾਗ ਵੱਲੋਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ 6ਵੇਂ ਤਨਖਾਹ…
ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਮੰਗ ਕਰਦਿਆਂ ਕਿਹਾ ਕਿ ਪੇਪਰ ਲੀਕ ਮਾਮਲੇ ਵਿਚ ਧੋਖਾਧੜੀ ਕਰਨ ਅਤੇ ਸਾਜਿਸ਼ ਕਰਨ ਵਾਲਿਆਂ ਖਿਲਾਫ਼ ਜਿਥੇ ਸਖਤ ਐਕਸ਼ਨ ਲਿਆ ਜਾਣਾ ਚਾਹੀਦਾ, ਉਥੇ ਹੀ ਪੇਪਰ ਲੀਕ ਮਾਮਲੇ ਵਿਚ ਗਿ੍ਰਫਤਾਰੀ ਕੀਤੇ ਜਾਣ ਵਾਲਿਆਂ ਸਮੇਤ ਉਨ੍ਹਾਂ ਅਧਿਕਾਰੀਆਂ ਖਿਲਾਫ਼ ਵੀ ਐਕਸ਼ਨ ਹੋਣਾ ਚਾਹੀਦਾ, ਜਿਨ੍ਹਾਂ ਦੀ ਨਲਾਇਕੀ ਕਾਰਨ ਵਿਦਿਆਰਥੀ ਦੀ ਪੇਪਰ ਲਈ ਕੀਤੀ ਤਿਆਰੀ ਨੂੰ ਨਜ਼ਰਅੰਦਾਜ਼ ਕੀਤਾ ਗਿਆ ਅਤੇ ਪੈਸੇ ਦੀ ਹੋਈ ਬਰਬਾਦੀ ਲਈ ਇਨ੍ਹਾਂ ਦੋਸ਼ੀ ਲੋਕਾਂ ਪਾਸੋਂ ਹੀ ਭਰਪਾਈ ਕੀਤੀ ਜਾਣੀ ਚਾਹੀਦੀ ਹੈ।
ਪ੍ਰੋ. ਬਡੂੰਗਰ ਨੇ ਕਿਹਾ ਕਿ ਜਿਥੇ ਪੇਪਰ ਲੀਕ ਮਾਮਲੇ ਵੀ ਹੋਈ ਧੋਖਾਧੜੀ ਕਾਰਨ ਮੋਦੀ ਸਰਕਾਰ ਦੇ ਮੰਤਰੀ ਟਾਲਾ ਵੱਟਦੇ ਰਹੇ ਹਨ, ਉਥੇ ਹੀ ਜੇ ਸੁਪਰੀਮ ਕੋਰਟ ਦੇ ਦਖਲ ਨਾਲ ਹੀ ਸਰਕਾਰ ਨੂੰ ਸਵਾਲਾਂ ਦੇ ਜਵਾਬ ਦੇਣੇ ਪਏ ਅਤੇ ਫੈਸਲੇ ਤੋਂ ਪਲਟਦੇ ਹੋਏ ਮੁੜ ਪ੍ਰੀਖਿਆ ਕਰਵਾਉਣ ਦਾ ਫੈਸਲਾ ਕਰਨਾ ਪਿਆ। ਉਨ੍ਹਾਂ ਮੰਗ ਕੀਤੀ ਕਿ ਯੂਜੀਸੀ ਨੈਟ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਹੋਣੀ ਚਾਹੀਦੀ ਹੈ।