ਜਾਪਾਨ ‘ਚ ਭੂਚਾਲ ਦੇ ਤੇਜ਼ ਝਟਕੇ ਕੀਤੇ ਗਏ ਮਹਿਸੂਸ
ਜਾਪਾਨ ‘ਚ ਸੋਮਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 6.9 ਸੀ। ਭੂਚਾਲ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਦੱਖਣੀ-ਪੱਛਮੀ ਜਾਪਾਨ ਵਿੱਚ 6.9 ਤੀਬਰਤਾ ਦੇ ਭੂਚਾਲ ਦੀ ਸੂਚਨਾ ਦਿੱਤੀ ਹੈ ਅਤੇ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਹੈ।
ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ || Latest News
ਯੂਰਪੀਅਨ ਮੈਡੀਟੇਰੀਅਨ ਭੂਚਾਲ ਕੇਂਦਰ ਨੇ ਦੱਸਿਆ ਕਿ ਸੋਮਵਾਰ ਨੂੰ ਜਾਪਾਨ ਦੇ ਕਿਯੂਸ਼ੂ ਖੇਤਰ ਵਿੱਚ 6.6 ਤੀਬਰਤਾ ਦਾ ਭੂਚਾਲ ਆਇਆ। EMSC ਨੇ ਦੱਸਿਆ ਕਿ ਭੂਚਾਲ ਦਾ ਕੇਂਦਰ 37 ਕਿਲੋਮੀਟਰ (23 ਮੀਲ) ਦੀ ਡੂੰਘਾਈ ‘ਤੇ ਸੀ। ਜਾਪਾਨ ‘ਚ ਭੂਚਾਲ ਕਾਰਨ ਹੁਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।