ਪੰਜਾਬ ਸਮੇਤ ਕਈ ਥਾਵਾਂ ‘ਤੇ ਭੂਚਾਲ ਦੇ ਜ਼ਬਰਦਸਤ ਝਟਕੇ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਟ੍ਰਾਈਸਿਟੀ ਤੋਂ ਇਲਾਵਾ ਹਰਿਆਣਾ ਅਤੇ ਦਿੱਲੀ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

ਇਹ ਵੀ ਪੜ੍ਹੋ: ਦਿੱਲੀ ਸਮੇਤ ਚੰਡੀਗੜ੍ਹ ‘ਚ ਭੂਚਾਲ ਦੇ ਤੇਜ਼ ਝਟਕੇ, 5.8 ਰਹੀ ਤੀਬਰਤਾ

ਦੱਸ ਦਈਏ ਕਿ ਪੰਜਾਬ ਸਮੇਤ ਉੱਤਰੀ ਭਾਰਤ ‘ਚ ਇਹ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦਾ ਮੁੱਖ ਕੇਂਦਰ ਨੇਪਾਲ ਦੇ ਕਾਲਕਾ ‘ਚ ਦੱਸਿਆ ਜਾ ਰਿਹਾ ਹੈ। ਪੰਜਾਬ ਤੋਂ ਦਿੱਲੀ ਤੱਕ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਇਸਦੇ ਨਾਲ ਹੀ ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 5.8 ਮਾਪੀ ਗਈ ਹੈ।