ਪੰਜਾਬ ‘ਚ ਇੱਕ ਹਜ਼ਾਰ ਤੋਂ ਵੱਧ ਥਾਵਾਂ ‘ਤੇ ਸਾੜੀ ਗਈ ਪਰਾਲੀ, ਪ੍ਰਦੂਸ਼ਣ ਬੋਰਡ ਨੇ ਜਾਰੀ ਕੀਤੇ ਅੰਕੜੇ
ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਪੰਜਾਬ ਦੀਆਂ ਵੱਖ-ਵੱਖ ਥਾਵਾਂ ‘ਤੇ ਖੇਤਾਂ ਵਿਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ ਹੈ। ਪ੍ਰਦੂਸ਼ਣ ਕੰਟਰੋਲ ਬੋਰਡ ਬਟਾਲਾ ਮੁਤਾਬਕ ਹੁਣ ਤੱਕ 1020 ਥਾਵਾਂ ‘ਤੇ ਪਰਾਲੀ ਨੂੰ ਅੱਗ ਲਗਾਈ ਜਾ ਚੁੱਕੀ ਹੈ। ਪਰਾਲੀ ਨੂੰ ਅੱਗ ਲਗਾਏ ਜਾਣ ਦੇ ਚੱਲਦੇ ਵਾਤਾਵਰਣ ‘ਤੇ ਵੀ ਬੁਰਾ ਅਸਰ ਪੈ ਰਿਹਾ ਹੈ।
ਪ੍ਰਸ਼ਾਸਨ ਵਲੋਂ ਦਿੱਤੀ ਚੇਤਾਵਨੀ ਨੂੰ ਕਿਸਾਨ ਨਜ਼ਰਅੰਦਾਜ਼ ਕਰ ਰਹੇ ਹਨ। ਹਾਲਾਂਕਿ ਅੱਗ ਲਗਾਉਣ ਵਾਲਿਆਂ ਖਿਲਾਫ ਜੁਰਮਾਨੇ ਦੀ ਵੀ ਵਿਵਸਥਾ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਇਸ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਕੋਈ ਧਿਆਨ ਨਹੀਂ ਦੇ ਰਿਹਾ। ਜ਼ਿਕਰਯੋਗ ਹੈ ਕਿ ਖੇਤਾਂ ਵਿਚ ਰਹਿੰਦ-ਖੁੰਹਦ ਨੂੰ ਅੱਗ ਲਗਾਉਣ ਨਾਲ ਜਿਥੇ ਦਰੱਖਤ ਝੁਲਸ ਰਹੇ ਹਨ ਦੂਜੇ ਪਾਸੇ ਵਾਤਾਵਰਣ ਵੀ ਪ੍ਰਦੂਸ਼ਿਤ ਹੋ ਰਿਹਾ ਹੈ। ਪ੍ਰਸ਼ਾਸਨ ਨੇ ਕਿਸਾਨਾਂ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਕਿਸੇ ਨੇ ਪਰਾਲੀ ਨੂੰ ਅੱਗ ਲਗਾਈ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਪਰ ਅੱਜ ਤੱਕ ਕਿਸੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਪਰਾਲੀ ਨੂੰ ਅੱਗ ਲਗਾਉਣ ਦੇ ਬਾਅਦ ਜਿਥੇ ਉਸ ਤੋਂ ਉਠਦਾ ਜ਼ਹਿਰੀਲਾ ਧੂੰਆਂ ਭਿਆਨਕ ਬੀਮਾਰੀਆਂ ਦਾ ਕਾਰਨ ਬਣਦਾ ਹੈ ਉਥੇ ਜ਼ਮੀਨ ਦੇ ਉਪਜਾਊਪਣ ਲਈ ਵੀ ਖਤਰਾ ਹੈ।
ਇਹ ਵੀ ਪੜ੍ਹੋ : ਈਰਾਨ ਦੇ ਰਾਸ਼ਟਰਪਤੀ ਦਾ ਹੈਲੀਕਾਪਟਰ ਹੋਇਆ ਕ੍ਰੈਸ਼, ਰਾਸ਼ਟਰਪਤੀ ਸਮੇਤ 9 ਲੋਕਾਂ ਦੀ ਹੋਈ ਮੌ.ਤ || Latest News
ਅੱਗ ਲਗਾਉਣ ਨਾਲ ਉਠਦੇ ਧੂੰਏਂ ਦੇ ਸੜਕ ‘ਤੇ ਆਉਣ ਨਾਲ ਕੋਈ ਵੱਡਾ ਹਾਦਸਾ ਵੀ ਹੋ ਸਕਦਾ ਹੈ। ਪ੍ਰਸ਼ਾਸਨ ਕਾਰਵਾਈ ਤਾਂ ਕੁਝ ਕਰਦਾ ਨਹੀਂ ਬਸ ਕੈਂਪ ਲਗਾਉਣ ਤੱਕ ਹੀ ਸੀਮਤ ਹੈ। ਕਿਸਾਨ ਰਾਤ ਨੂੰ ਹੀ ਨਹੀਂ ਸਗੋਂ ਦਿਨ ਵਿਚ ਵੀ ਪਰਾਲੀ ਸਾੜ ਰਹੇ ਹਨ।