ਖੇਡਾਂ ਵਤਨ ਪੰਜਾਬ ਦੀਆਂ ਵਿਚ ਵਿਦਿਆਰਥੀਆਂ ਨੇ ਕੀਤਾ ਵਧੀਆ ਪ੍ਰਦਰਸ਼ਨ

0
37
School Sports

ਗੁਰਦਾਸਪੁਰ 17 ਅਕਤੂਬਰ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (Gurdaspur) ਦੇ ਸੇਂਟ ਕਬੀਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਖੇਡਾਂ ਵਤਨ ਪੰਜਾਬ ਦੀਆਂ (Kheda vatan punjab diya) ਵਿਚ ਵਧੀਆ ਪ੍ਰਦਰਸ਼ਨ ਕੀਤਾ ਹੈ ।

ਕੀ ਜਾਣਕਾਰੀ ਦਿੱਤੀ ਗਈ ਸਕੂਲ ਪ੍ਰਿੰਸੀਪਲ ਵਲੋਂ

ਮਿਲੀ ਜਾਣਕਾਰੀ ਅਨੁਸਾਰ ਸੇਂਟ ਕਬੀਰ ਸਕੂਲ (Saint Kabir School) ਸੁਲਤਾਨਪੁੁਰ ਦੇ ਜਿਨ੍ਹਾਂ ਵਿਦਿਆਰਥੀਆਂ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਜਿਲਾ ਪੱਧਰੀ ਮੁਕਾਬਲਿਆਂ ਵਿਚ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਗਿਆ ਹੈ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਐਸ. ਬੀ. ਨਾਯਰ ਨੇ ਦੱਸਿਆ ਕਿ ਗੁਰਦਾਸਪੁਰ ਵਿਖੇ ਹੋਏ ਚਾਰ ਰੋਜਾ ਮੁਕਾਬਲਿਆਂ (Four days of competition) ਦੌਰਾਨ ਅੰਡਰ-14 ਦੇ ਖਿਡਾਰੀ ਹਰਗੁਣਦੀਪ ਸਿੰਘ ਪਸਨਾਵਾਲ ਨੇ ਫੋਇਲ- ਇਵੈਂਟ ਫੈਂਸਿੰਗ ਮੁਕਾਬਲੇ ਵਿੱਚੋਂ ਤੀਸਰਾ ਸਥਾਨ ਹਾਸਲ ਕਰਕੇ ਖਾਸ ਮੁਕਾਮ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਸਬਰੇ- ਫੈਂਸਿੰਗ ਅੰਡਰ- 14 ਦੇ ਖਿਡਾਰੀ ਗੁਰਪ੍ਰਤਾਪ ਸਿੰਘ,ਵਾਸੀ ਕਾਹਨੂੰਵਾਨ ਨੇ ਵੀ ਜਿ਼ਲਾ ਪੱਧਰੀ ਖੇਡ ਮੁਕਾਬਲਿਆਂ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਆਪਣੀ ਮਿਹਨਤ ਤੇ ਖੇਡ ਪ੍ਰਤੀ ਸਮਰਪਣ ਨੂੰ ਸਾਬਿਤ ਕੀਤਾ ਹੈ ।

ਸਕੂਲ ਪਹੁੰਚਣ ‘ਤੇ ਕੀਤਾ ਗਿਆ ਵਿਦਿਆਰਥੀਆਂ ਦਾ ਭਰਵਾਂ ਸਵਾਗਤ

ਪ੍ਰਾਪਤ ਸੂਚਨਾ ਮੁਤਾਬਕ ਜਿਨ੍ਹਾਂ ਵਿਦਿਆਰਥੀਆਂ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਵਧੀਆ ਪ੍ਰਦਰਸ਼ਨ ਕੀਤਾ ਗਿਆ ਸੀ ਦੇ ਸਕੂਲ ਪਹੁੰਚਣ ‘ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜੇਤੂ ਖਿਡਾਰੀਆਂ ਅਤੇ ਫੈਂਸਿੰਗ ਕੋਚ ਮਨਦੀਪ ਸਿੰਘ ਨੂੰ ਵਧਾਈ ਦਿੰਦਿਆਂ ਸ਼ਲਾਂਘਾ ਕੀਤੀ ਗਈ । ਸਕੂਲ ਮੈਨੇਜਮੈਂਟ ਦੁਆਰਾ ਵਿਦਿਆਰਥੀਆਂ ਨੂੰ ਸੱਚੀ ਮਿਹਨਤ ਅਤੇ ਦ੍ਰਿੜ ਇਰਾਦੇ ਨਾਲ ਮਿਹਨਤ ਕਰਦੇ ਰਹਿਣ ਦੀ ਪ੍ਰੇਰਨਾ ਦਿੱਤੀ ਗਈ । ਇਸ ਮੌਕੇ ਡੀ. ਪੀ. ਵਿਭਾਗ ਦੇ ਅਧਿਆਪਕ ਸ਼ਮਸ਼ੇਰ ਸਿੰਘ, ਜਤਿੰਦਰ ਕੌਰ,ਮੈਡਮ ਨੇਹਾ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ ।

LEAVE A REPLY

Please enter your comment!
Please enter your name here