ਚੰਡੀਗੜ੍ਹ, 10 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿਚ ਸਵੈ-ਰੋਜਗਾਰ (Self-employment) ਨੂੰ ਉਤਸਾਹਿਤ ਕਰਨ ਲਈ ਕਰਜ਼ੇ ਤੇ ਸਬਸਿਡੀ ਮੁਹੱਈਆ ਕਰਵਾਈ ਗਈ ਹੈ।
ਕਿੰਨੇ ਲਾਭਪਾਤਰੀਆਂ ਨੂੰ ਸਬਸਿਡੀ ਤੇ ਕਰਜੇ ਕਰਵਾਏ ਗਏ ਹਨ ਮੁਹੱਈਆ
ਪੰਜਾਬ ਸਰਕਾਰ (Government of Punjab) ਵੱਲੋਂ ਅਨੁਸੂਚਿਤ ਜਾਤੀਆਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅਨੁਸੂਚਿਤ ਜਾਤੀਆਂ ਤੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀਆਂ ਵੱਖ-ਵੱਖ ਸਕੀਮਾਂ ਅਧੀਨ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਸਬਸਿਡੀ ਸਮੇਤ ਵੰਡੇ ਗਏ ਹਨ । ਇਹ ਪ੍ਰਗਟਾਵਾ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ।
ਕੀ ਆਖਿਆ ਕੈਬਨਿਟ ਮੰਤਰੀ ਨੇ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਵਾਂਝੇ ਵਰਗਾਂ ਨੂੰ ਆਰਥਿਕ ਤੌਰ `ਤੇ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਨੂੰ ਤਰੱਕੀ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ।
ਉਨ੍ਹਾਂ ਕਿਹਾ ਕਿ ਵਿੱਤੀ ਸਹਾਇਤਾ ਕਿਸੇ ਵੀ ਪਰਿਵਾਰ ਲਈ ਆਪਣੇ ਪੈਰਾਂ ‘ਤੇ ਖੜ੍ਹੇ ਹੋਣ, ਆਮਦਨ ਦੇ ਸਾਧਨ ਵਿਕਸਿਤ ਕਰਨ ਅਤੇ ਬਿਹਤਰ ਜੀਵਨ ਵੱਲ ਕਦਮ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ । ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਵਿੱਤੀ ਮਦਦ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਲਾਭਪਾਤਰੀਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨਾ ਤੇ ਉਨ੍ਹਾਂ ਨੂੰ ਆਪਣੇ ਤੇ ਆਪਣੇ ਪਰਿਵਾਰ ਦੇ ਭਵਿੱਖ ਨੂੰ ਬਿਹਤਰ ਬਣਾਉਣ ਦੇ ਯੋਗ ਬਣਾਉਣਾ ਵੀ ਹੈ ।









