ਵਿਦੇਸ਼ ‘ਚ ਪੰਜਾਬੀ ਨੌਜਵਾਨ ਦੀ ਅਚਾਨਕ ਹੋਈ ਮੌ.ਤ, ਕੁੱਝ ਦਿਨ ਪਹਿਲਾਂ ਹੀ ਗਿਆ ਸੀ ਪੁਰਤਗਾਲ
ਆਏ ਸਾਲ ਪੰਜਾਬ ਤੋਂ ਨੌਜਵਾਨ ਵਿਦੇਸ਼ਾਂ ‘ਚ ਆਪਣੀ ਰੋਜ਼ੀ ਰੋਟੀ ਕਮਾਉਣ ਜਾਂਦੇ ਹਨ ਪਰ ਕਈ ਨੌਜਵਾਨਾਂ ਦੀ ਵਿਦੇਸ਼ ਦੀ ਧਰਤੀ ‘ਤੇ ਮੌ.ਤ ਹੋ ਗਈ। ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਤਰਨਤਾਰਨ ਜ਼ਿਲ੍ਹੇ ਅਧੀਨ ਪੈਂਦੇ ਕਸਬਾ ਭਿੱਖੀਵਿੰਡ ਤੋਂ ਸਾਹਮਣੇ ਆਇਆ ਹੈ ਜਿੱਥੋਂ ਦੇ ਰਹਿਣ ਵਾਲੇ ਨੌਜਵਾਨ ਦੀ ਪੁਰਤਗਾਲ ਵਿੱਚ ਅਚਾਨਕ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 32 ਸਾਲਾ ਹਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਵਜੋਂ ਹੋਈ ਹੈ ।
2 ਮਾਸੂਮ ਬੱਚਿਆਂ ਦਾ ਪਿਤਾ ਸੀ ਮ੍ਰਿਤਕ ਨੌਜਵਾਨ
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਨੂੰ ਹਾਲੇ ਵਿਦੇਸ਼ ਗਏ ਤਕਰੀਬਨ 20 ਦਿਨ ਹੀ ਹੋਏ ਸਨ। ਇਸ ਦੌਰਾਨ ਹਰਵਿੰਦਰ ਸਿੰਘ ਦੀ ਤਬੀਅਤ ਅਚਾਨਕ ਖਰਾਬ ਹੋ ਗਈ ਅਤੇ ਉਸਦੀ ਮੌਤ ਹੋ ਗਈ । ਮ੍ਰਿਤਕ ਹਰਵਿੰਦਰ 2 ਮਾਸੂਮ ਬੱਚਿਆਂ ਦਾ ਪਿਤਾ ਸੀ।
ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ: ਅੱਜ ਤੋਂ ਹਰਿਆਣਾ ‘ਚ ਚੋਣ ਪ੍ਰਚਾਰ ਹੋ ਜਾਵੇਗਾ…
ਇਸ ਸਬੰਧੀ ਮ੍ਰਿਤਕ ਹਰਵਿੰਦਰ ਸਿੰਘ ਦੀ ਪਤਨੀ ਪਵਨਦੀਪ ਕੌਰ ਅਤੇ ਮਾਂ ਸੁਖਬੀਰ ਕੌਰ ਨੇ ਦੱਸਿਆ ਕਿ ਹਰਵਿੰਦਰ ਸਿੰਘ ਨੂੰ ਹਾਲੇ ਵਿਦੇਸ਼ ਗਏ 20 ਦਿਨ ਹੀ ਹੋਏ ਸਨ ਕਿ ਉਸ ਦੀ ਅਚਾਨਕ ਤਬੀਅਤ ਖਰਾਬ ਹੋ ਗਈ ਤੇ 22 ਮਈ ਦੀ ਦੁਪਹਿਰ ਉਸ ਦੀ ਅਚਾਨਕ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਹਰਵਿੰਦਰ ਸਿੰਘ ਆਪਣੇ ਪਰਿਵਾਰ ਦੀ ਖਾਤਰ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ। ਇਸ ਮੌਕੇ ਮ੍ਰਿਤਕ ਦੀ ਪਤਨੀ ਪਵਨਦੀਪ ਕੌਰ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਸ ਦੇ ਪਤੀ ਦੀ ਦੇਹ ਜਲਦ ਤੋਂ ਜਲਦ ਪੰਜਾਬ ਲਿਆਂਦੀ ਜਾਵੇ ਤਾਂ ਜੋ ਅੰਤਿਮ ਰਸਮਾਂ ਪੂਰੀਆਂ ਕਰਕੇ ਹਰਵਿੰਦਰ ਸਿੰਘ ਦਾ ਅੰਤਿਮ ਸਸਕਾਰ ਕੀਤਾ ਜਾ ਸਕੇ ।