ਚੰਡੀਗੜ੍ਹ, 24 ਨਵੰਬਰ 2026 : ਸ਼ੋ੍ਮਣੀ ਅਕਾਲੀ ਦਲ (ਬਾਦਲ) (Shiromani Akali Dal (Badal)) ਵਲੋਂ ਵਿਧਾਨ ਸਭਾ ਚੋਣਾਂ ਪੰਜਾਬ-2027 ਲਈ ਹਲਕਾ ਜ਼ੀਰਾ ਤੋਂ ਇਕ ਹੋਰ ਉਮੀਦਵਾਰ ਦਾ ਐਲਾਨ (Announcement candidate) ਕਰ ਦਿੱਤਾ ਗਿਆ ਹੈ।
ਕੌਣ ਹੈ ਇਹ ਉਮੀਦਵਾਰ
ਮਿਲੀ ਜਾਣਕਾਰੀ ਅਨੁਸਾਰ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਦੇ ਵੱਲੋਂ ਜੋ ਵਿਧਾਨ ਸਭਾ ਚੋਣਾਂ ਪੰਜਾਬ-2027 ਲਈ ਹਲਕਾ ਜ਼ੀਰਾ ਤੋਂ ਉਮੀਦਵਾਰ ਐਲਾਨ ਦਿੱਤਾ ਹੈ ਦੀ ਪਛਾਣ ਹਰਪ੍ਰੀਤ ਸਿੰਘ ਹੀਰੋ ਦੇ ਤੌਰ ਤੇ ਹੋਈ ਹੈ । ਪਾਰਟੀ ਦੁਆਰਾ ਜਾਰੀ ਕੀਤੇ ਗਏ ਪ੍ਰੈੱਸ ਬਿਆਨ ਅਨੁਸਾਰ, ਇਹ ਐਲਾਨ ਅੱਜ ਹਲਕਾ ਜ਼ੀਰਾ ਵਿਖੇ ਵਪਾਰੀਆਂ ਤੇ ਉਦਯੋਗਪਤੀਆਂ ਨਾਲ ਗੱਲਬਾਤ ਦੌਰਾਨ ਤੋਂ ਬਾਅਦ ਕੀਤਾ ।
ਸੁਖਬੀਰ ਬਾਦਲ ਨੇ ਕੀਤੀ ਹਲਕਾ ਵਾਸੀਆਂ ਨੂੰ ਅਪੀਲ
ਅਕਾਲੀ ਦਲ ਦੇ ਪ੍ਰਧਾਨ ਨੇ ਐਲਾਨ ਕੀਤਾ ਕਿ ਪਾਰਟੀ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਪਾਰਟੀ ਦੇ ਉਮੀਦਵਾਰ ਹੋਣਗੇ ਅਤੇ ਉਹਨਾਂ ਨੇ ਸਭ ਨੂੰ ਅਪੀਲ ਕੀਤੀ ਕਿ ਓਹੀ ਹਰਪ੍ਰੀਤ ਸਿੰਘ ਹੀਰੋ ਦੀ ਜਿੱਤ ਵਾਸਤੇ ਉਹਨਾਂ ਦੀ ਉਮੀਦਵਾਰੀ ਦਾ ਡੱਟ ਕੇ ਸਮਰਥਨ ਕਰਨ ।









