ਸੁਖਬੀਰ ਬਾਦਲ ਨੇ ਕੀਤਾ ਬੀਬੀ ਜਗੀਰ ਕੌਰ ਦੇ ਸ਼ਾਮਲ ਹੋਣ ਦਾ ਦਾਅਵਾ

0
24
Sukhbir Badal

ਚੰਡੀਗੜ੍ਹ, 14 ਨਵੰਬਰ 2026 : ਰਾਏਕੋਟ ਵਿਖੇ ਪਾਰਟੀ ਕਾਨਫਰੰਸ ਮੌਕੇ ਸ਼ੋ੍ਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬੀਬੀ ਜਗੀਰ ਕੌੌਰ ਦੇ ਪਾਰਟੀ ਵਿਚ ਸ਼ਾਮਲ ਹੋਣ ਦਾ ਦਾਅਵਾ ਕੀਤਾ ਹੈ ।

ਕਦੋਂ ਸ਼ਾਮਲ ਹੋਣਗੇ ਬੀਬੀ ਜਗੀਰ ਕੌਰ

ਮਿਲੀ ਜਾਣਕਾਰੀ ਅਨੁਸਾਰ ਸਥਾਨਕ ਰਾਏਕੋਟ ਵਿਖੇ ਜੋ ਪਾਰਟੀ ਕਾਨਫਰੰਸ ਦੌਰਾਨ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਬੀਬੀ ਜਗੀਰ ਕੌਰ (Bibi Jagir Kaur) ਦੇ ਪਾਰਟੀ ਵਿਚ ਮੁੜ ਸ਼ਾਮਲ ਹੋਣ ਦਾ ਦਾਅਵਾ ਕੀਤਾ ਗਿਆ ਹੈ ਤਹਿਤ ਬੀਬੀ ਜਗੀਰ ਕੌਰ 15 ਨਵੰਬਰ ਦਿਨ ਐਤਵਾਰ ਨੂੰ ਪਾਰਟੀ ਵਿਚ ਸ਼ਮੂਲੀਅਤ ਕਰਨਗੇ ।

ਕੀ ਐਲਾਨ ਕੀਤਾ ਗਿਆ ਸੁਖਬੀਰ ਬਾਦਲ ਵਲੋਂ

ਐਸ. ਏ. ਡੀ. ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਵਲੋਂ ਉਕਤ ਕਾਨਫਰੰਸ ਮੌਕੇ ਲੋਕ ਸੰਪਰਕ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਅਤੇ ਉਨ੍ਹਾਂ ਨੂੰ ਰਾਏਕੋਟ ਤੋਂ ਪਾਰਟੀ ਦਾ ਉਮੀਦਵਾਰ ਐਲਾਣਨ ਮੌਕੇ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਮੌਜੂਦਾ ਸਰਕਾਰ ਵੱਲੋਂ ਬੰਦ ਕੀਤੀਆਂ ਲੋਕ ਭਲਾਈ ਸਕੀਮਾਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ ।

ਕਿਹੜੀਆਂ-ਕਿਹੜੀਆਂ ਲੋਕ ਭਲਾਈ ਸਕੀਮਾਂ ਕੀਤੀਆਂ ਜਾਣਗੀਆਂ ਸ਼ੁਰੂ

ਐਸ. ਏ. ਡੀ. ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਜੋ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ-2027 ਦੌਰਾਨ ਸ਼ੋ੍ਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਮੌਜੂਦਾ ਸਰਕਾਰ ਵਲੋਂ ਬੰਦ ਕੀਤੀਆਂ ਲੋਕ ਭਲਾਈ ਸਕੀਮਾਂ ਮੁੜ ਸ਼ੁਰੂ ਕੀਤੀਆਂ ਜਾਣਣਗੀਆਂ ਵਿਚ ਚਾਰ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ 50 ਕਿਲੋ ਕਣਕ, 20 ਰੁਪਏ ਕਿਲੋ ਦਾਲਾਂ, ਸ਼ਗਨ ਸਕੀਮ ਤਹਿਤ ਇਕ ਲੱਖ ਰੁਪਏ, ਬਜ਼ੁਰਗਾਂ ਨੂੰ 3100 ਰੁਪਏ ਪੈਨਸ਼ਨ, ਨੌਜਵਾਨਾਂ ਨੂੰ ਰੁਜ਼ਗਾਰ ਲਈ ਬਿਨਾਂ ਵਿਆਜ 10 ਲੱਖ ਰੁਪਏ ਕਰਜ਼ਾ ਅਤੇ ਡੇਅਰੀ ਕਿੱਤੇ ਲਈ 75 ਫ਼ੀਸਦੀ ਸਬਸਿਡੀ ਦੇਣ ਦਾ ਵਾਅਦਾ ਸ਼ਾਮਲ ਹੈ ।

ਪੰਜਾਬ ਦੀ ਮੌਜੂਦਾ ਸਥਿਤੀ ਲਈ ਆਮ ਆਦਮੀ ਪਾਰਟੀ ਸਰਕਾਰ ਜਿੰਮੇਵਾਰ : ਬਾਦਲ

ਉਨ੍ਹਾਂ ਪਿੰਡ ਦੇ ਸ਼ਹੀਦਾਂ ਦੀ ਯਾਦ ਵਿੱਚ ਯਾਦਗਾਰ ਬਣਾਉਣ ਅਤੇ ਹਰ ਸਾਲ ਸਰਕਾਰੀ ਸਮਾਗਮ ਕਰਵਾਉਣ ਦਾ ਐਲਾਨ ਵੀ ਕੀਤਾ । ਉਨ੍ਹਾਂ ਪੰਜਾਬ ਦੀ ਮੌਜੂਦਾ ਸਥਿਤੀ ਲਈ ਆਮ ਆਦਮੀ ਪਾਰਟੀ ਸਰਕਾਰ ਨੂੰ ਜਿ਼ੰਮੇਵਾਰ ਠਹਿਰਾਉਂਦਿਆਂ ਨਸਿ਼ਆਂ ਅਤੇ
ਗੈਂਗਸਟਰਵਾਦ ਦੇ ਮੁੱਦੇ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਕੋਲ ਲੋਕਾਂ ਨੂੰ ਸਹੂਲਤਾਂ ਦੇਣ ਲਈ ਪੈਸਾ ਨਹੀਂ ਪਰ ਇਸ਼ਤਿਹਾਰਾਂ ’ਤੇ ਹਜ਼ਾਰਾਂ ਕਰੋੜ ਰੁਪਏ ਖਰਚੇ ਜਾ ਰਹੇ ਹਨ । ਉਨ੍ਹਾਂ ਲੋਕਾਂ ਨੂੰ ਅਕਾਲੀ ਦਲ ਦਾ ਸਾਥ ਦੇਣ ਦੀ ਅਪੀਲ ਕੀਤੀ ।

 

LEAVE A REPLY

Please enter your comment!
Please enter your name here