ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਅੱਜ ਵਿਸ਼ੇਸ ਜਾਂਚ ਟੀਮ (ਐੱਸ. ਆਈ. ਟੀਮ) ਸਾਹਮਣੇ ਪੇਸ਼ੀ ਹੈ। ਇਸ ਦੌਰਾਨ SIT ਵੱਲੋਂ ਸੁਖਬੀਰ ਬਾਦਲ ਤੋਂ ਪੁੱਛਗਿੱਛ ਕੀਤੀ ਜਾਵੇਗੀ। ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਉਨ੍ਹਾਂ ਤੋਂ ਪੁੱਛਗਿੱਛ ਕਰੇਗੀ। ਬਹਿਬਲ ਕਲਾਂ ‘ਚ ਫਾਇਰਿੰਗ ਦੇ ਸਮੇਂ ਸੁਖਬੀਰ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ ਅਤੇ ਗ੍ਰਹਿ ਵਿਭਾਗ ਸੰਭਾਲ ਰਹੇ ਸਨ।
ਇਹ ਵੀ ਪੜ੍ਹੋ: ਅਫਰੀਕਾ ਦੇ ਬੁਰਕੀਨਾ ਫਾਸੋ ‘ਚ ਹੋਇਆ ਬੰਬ ਧਮਾਕਾ, 35 ਵਿਅਕਤੀਆਂ ਦੀ ਮੌਤ 37 ਜ਼ਖ਼ਮੀ
SIT ਇਹ ਜਾਨਣਾ ਚਾਹੁੰਦੀ ਹੈ ਕਿ ਬੇਅਦਬੀ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸਨ। ਦੱਸ ਦੇਈਏ ਕਿ ਸਾਲ 2015 ‘ਚ ਹੋਏ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਘਟਨਾ ਦੇ ਸਮੇਂ ਸ਼ਾਂਤੀਪੂਰਨ ਧਰਨਾ ਦੇ ਰਹੇ ਸਿੰਘਾਂ ‘ਤੇ ਕਿਸ ਨੇ ਪੁਲਿਸ ਫਾਇਰਿੰਗ ਦੇ ਹੁਕਮ ਜਾਰੀ ਦਿੱਤੇ ਸਨ।
ਇਸ ਤੋਂ ਪਹਿਲਾਂ ਵਿਸ਼ੇਸ਼ ਜਾਂਚ ਟੀਮ ਵੱਲੋਂ ਉਸ ਸਮੇਂ ਦੇ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਤੋਂ ਇਲਾਵਾ ਫਾਇਰਿੰਗ ਦੇ ਸਮੇਂ ਘਟਨਾ ਵਾਲੀ ਥਾਂ ‘ਤੇ ਤਾਇਨਾਤ ਰਹੇ ਪੁਲਿਸ ਮੁਲਾਜ਼ਮਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।