ਸੁਖਬੀਰ ਬਾਦਲ ਪੁੱਜੇ ਤਖ਼ਤ ਸ੍ਰੀ ਦਮਦਮਾ ਸਾਹਿਬ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਧਾਰਮਿਕ ਸਜ਼ਾ ਭੁਗਤਣ ਲਈ ਅੱਜ ਸੁਖਬੀਰ ਸਿੰਘ ਬਾਦਲ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜਣ ਨੂੰ ਲੈਕੇ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਤਖ਼ਤ ਸਾਹਿਬ ਆਉਣ ਵਾਲੀ ਸੰਗਤਾਂ ਨੂੰ ਮੈਟਲ ਡਿਕਟੇਟਰਾਂ ਚੋਂ ਲੰਘਾਇਆ ਜਾ ਰਿਹਾ ਹੈ ਜਦੋਂਕਿ ਤਖ਼ਤ ਸਾਹਿਬ ਦੇ ਮੁੱਖ ਦਾਖਿਲੇ ਦਾ ਇੱਕ ਰਸਤਾ ਪੂਰਨ ਬੰਦ ਕਰ ਦਿੱਤਾ ਗਿਆ ਹੈ। ਤਖ਼ਤ ਸਾਹਿਬ ਕੰਪਲੈਕਸ ਚ ਆਰਜੀ ਸੀ ਸੀ ਟੀ ਵੀ ਕੈਮਰੇ ਲਗਾਏ ਗਏ ਹਨ ਅਤੇ ਜਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਖੁਦ ਸਾਰੇ ਸੁਰੱਖਿਆ ਪ੍ਰਬੰਧ ਦੇਖ ਰਹੇ ਹਨ।
ਸ਼ੰਭੂ ਬਾਰਡਰ ਖੋਲ੍ਹਣ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖਾਰਜ || Latest News
ਹਮਲਾ ਕਰਨ ਵਾਲੇ ਵਿਅਕਤੀ ਨੂੰ ਪਹਿਲਾਂ ਹੀ ਬਰੀ ਕਰ ਦਿੱਤਾ ਗਿਆ
ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸੇਵਾ ਕਰਨ ਸੁਖਬੀਰ ਸਿੰਘ ਬਾਦਲ ਦੇ ਰਵਾਨਾ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡਾਕਟਰ ਦਲਜੀਤ ਸਿੰਘ ਚੀਮਾ ਨੇ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਸਬੰਧੀ ਦਰਜ ਕੀਤੀ ਐਫਆਈਆਰ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੇ ਦਬਾਅ ਹੇਠ ਪੰਜਾਬ ਪੁਲਿਸ ਵੱਲੋਂ ਐਫ ਆਈ ਆਰ ਦਰਜ ਕਰਨ ਸਮੇਂ ਹਮਲਾ ਕਰਨ ਵਾਲੇ ਵਿਅਕਤੀ ਨੂੰ ਪਹਿਲਾਂ ਹੀ ਬਰੀ ਕਰ ਦਿੱਤਾ ਗਿਆ ਹੈ ਕਿਉਂਕਿ ਐਫ ਆਈ ਆਰ ਵਿੱਚ ਸੰਗਤ ਵਿੱਚੋਂ ਹਮਲਾ ਕਰਨ ਦੀ ਇਹ ਗੱਲ ਆਖੀ ਗਈ ਜਦੋਂ ਕਿ ਲਾਈਵ ਫੁਟੇਜ ਵਿੱਚ ਸਭ ਕੁਝ ਕਲੀਅਰ ਹੈ ਉਨਾਂ ਸੰਗਤ ਸ਼ਬਦ ਦੀ ਵਰਤੋਂ ਕਰਨ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਦਸੰਬਰ ਤੋਂ ਬਾਅਦ ਕਾਨੂੰਨੀ ਮਾਹਰਾਂ ਦੀ ਰਾਇ ਲੈ ਕੇ ਅਦਾਲਤ ਦਾ ਸਹਾਰਾ ਲੈਕੇ ਪੰਜਾਬ ਸਰਕਾਰ ਦੇ ਮਨਸੂਬਿਆਂ ਨੂੰ ਉਜਾਗਰ ਕੀਤਾ ਜਾਵੇਗਾ।