ਕਾਂਗਰਸ ਵੱਲੋਂ ਸੁਖਜਿੰਦਰ ਰੰਧਾਵਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ

0
56

ਕਾਂਗਰਸ ਵੱਲੋਂ ਸੁਖਜਿੰਦਰ ਰੰਧਾਵਾ ਨੂੰ ਰਾਜਸਥਾਨ ‘ਚ ਅਹਿਮ ਜ਼ਿੰਮੇਵਾਰੀ ਮਿਲੀ ਹੈ। ਕਾਂਗਰਸ ਨੇ ਸੋਮਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸ਼ੈਲਜਾ ਨੂੰ ਪਾਰਟੀ ਦਾ ਜਨਰਲ ਸਕੱਤਰ ਅਤੇ ਛੱਤੀਸਗੜ੍ਹ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਰਾਜਸਥਾਨ ਦਾ ਇੰਚਾਰਜ ਬਣਾਇਆ ਹੈ। ਰਾਜ ਸਭਾ ਮੈਂਬਰ ਸ਼ਕਤੀ ਸਿੰਘ ਗੋਹਿਲ ਨੂੰ ਹਰਿਆਣਾ ਦਾ ਪਾਰਟੀ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਇਕ ਬਿਆਨ ਮੁਤਾਬਕ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ। ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸ਼ੈਲਜਾ ਨੂੰ ਪੀ. ਐੱਲ. ਪੂਨੀਆ ਦੀ ਥਾਂ ਛੱਤੀਸਗੜ੍ਹ ਦਾ ਇੰਚਾਰਜ ਬਣਾਇਆ ਗਿਆ ਹੈ। ਰੰਧਾਵਾ ਨੂੰ ਅਜੇ ਮਾਕਨ ਦੀ ਜਗ੍ਹਾ ਰਾਜਸਥਾਨ ਦਾ ਇੰਚਾਰਜ ਬਣਾਇਆ ਗਿਆ ਹੈ।

ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਵਿਚਾਲੇ ਚੱਲ ਰਹੀ ਖਿੱਚੋਤਾਣ ਦੇ ਮੱਦੇਨਜ਼ਰ ਰੰਧਾਵਾ ਲਈ ਰਾਜਸਥਾਨ ‘ਚ ਪਾਰਟੀ ਨੂੰ ਇਕਜੁੱਟ ਰੱਖ ਕੇ ਵੱਖ-ਵੱਖ ਮੁੱਦਿਆਂ ਨੂੰ ਹੱਲ ਕਰਨਾ ਵੱਡੀ ਚੁਣੌਤੀ ਹੋਵੇਗੀ। ਮਾਕਨ ਨੇ ਸਤੰਬਰ ਵਿਚ ਜੈਪੁਰ ਵਿਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਦੌਰਾਨ ਗਹਿਲੋਤ ਦਾ ਸਮਰਥਨ ਕਰਨ ਵਾਲੇ ਵਿਧਾਇਕਾਂ ਦੀ ਸਮਾਨੰਤਰ ਮੀਟਿੰਗ ਦੇ ਘਟਨਾਕ੍ਰਮ ਨੂੰ ਲੈ ਕੇ ਪਿਛਲੇ ਸਮੇਂ ਵਿਚ ਇੰਚਾਰਜ ਦਾ ਅਹੁਦਾ ਛੱਡਣ ਦੀ ਪੇਸ਼ਕਸ਼ ਕੀਤੀ ਸੀ। ਰੰਧਾਵਾ ਨੂੰ ਕਾਂਗਰਸ ਦੀ ਸਟੀਅਰਿੰਗ ਕਮੇਟੀ ਦਾ ਮੈਂਬਰ ਵੀ ਬਣਾਇਆ ਗਿਆ ਹੈ।

LEAVE A REPLY

Please enter your comment!
Please enter your name here