ਸੁਖਜਿੰਦਰ ਰੰਧਾਵਾ ਨੇ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਕਾਨੂੰਨੀ ਨੋਟਿਸ || Punjab News

0
94

ਸੁਖਜਿੰਦਰ ਰੰਧਾਵਾ ਨੇ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਕਾਨੂੰਨੀ ਨੋਟਿਸ

ਪੰਜਾਬ ਦੇ ਸੀਨੀਅਰ ਆਗੂ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਨੋਟਿਸ 9 ਨਵੰਬਰ 2024 ਨੂੰ ਡੇਰਾ ਬਾਬਾ ਨਾਨਕ ਵਿਖੇ ਜ਼ਿਮਨੀ ਚੋਣਾਂ ਦੇ ਸਬੰਧ ਵਿੱਚ ਆਯੋਜਿਤ ‘ਆਪ’ ਦੀ ਸਿਆਸੀ ਰੈਲੀ ਦੌਰਾਨ ਕੇਜਰੀਵਾਲ ਵੱਲੋਂ ਕਥਿਤ ਤੌਰ ‘ਤੇ ਦਿੱਤੇ ਗਏ ਵਿਵਾਦਿਤ ਅਤੇ ਅਪਮਾਨਜਨਕ ਬਿਆਨਾਂ ਦੇ ਖਿਲਾਫ ਜਾਰੀ ਕੀਤਾ ਗਿਆ ਹੈ। ਰੰਧਾਵਾ ਦੇ ਵਕੀਲ ਗੁਰਮੁਖ ਸਿੰਘ ਰੰਧਾਵਾ ਰਾਹੀਂ ਭੇਜੇ ਇਸ ਨੋਟਿਸ ਵਿੱਚ ਕੇਜਰੀਵਾਲ ਤੋਂ ਬਿਨਾਂ ਸ਼ਰਤ ਲਿਖਤੀ ਮੁਆਫ਼ੀ ਮੰਗੀ ਗਈ ਹੈ। ਇਹ ਚਿਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਕਿਸਾਨ ਮਜ਼ਦੂਰ ਜਥੇਬੰਦੀ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਤੇ ਕੇਂਦਰ ਸਰਕਾਰ ਦੇ ਪੰਜਾਬ ਭਰ ਵਿੱਚ ਪੁਤਲੇ ਫੂਕ ਕੇ ਕੀਤੇ ਰੋਸ ਮੁਜ਼ਾਹਰੇ

ਸੁਖਜਿੰਦਰ ਸਿੰਘ ਰੰਧਾਵਾ ਦੇ ਵਕੀਲ ਵੱਲੋਂ ਜਾਰੀ ਕਾਨੂੰਨੀ ਨੋਟਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕੇਜਰੀਵਾਲ ਨੇ ਰੈਲੀ ਵਿੱਚ “ਭ੍ਰਿਸ਼ਟ” ਅਤੇ “ਬੇਈਮਾਨ” ਵਰਗੇ ਸ਼ਬਦਾਂ ਦੀ ਵਰਤੋਂ ਕਰਕੇ ਰੰਧਾਵਾ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ।

ਨੋਟਿਸ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਬਿਆਨਾਂ ਨਾਲ ਨਾ ਸਿਰਫ਼ ਰੰਧਾਵਾ ਦੀ ਸਾਖ ਨੂੰ ਠੇਸ ਪਹੁੰਚੀ ਹੈ ਸਗੋਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ-ਨਾਲ ਉਨ੍ਹਾਂ ਦੇ ਹਲਕੇ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚੀ ਹੈ। ਵਕੀਲ ਨੇ ਨੋਟਿਸ ਵਿੱਚ ਕਿਹਾ ਕਿ ਰੰਧਾਵਾ ਦਾ ਸਿਆਸੀ ਕਰੀਅਰ ਸਾਫ਼-ਸੁਥਰਾ ਰਿਹਾ ਹੈ ਅਤੇ ਉਸ ਨੇ ਕਦੇ ਵੀ ਨਿੱਜੀ ਲਾਭ ਲਈ ਸੱਤਾ ਦੀ ਦੁਰਵਰਤੋਂ ਨਹੀਂ ਕੀਤੀ। ਰੰਧਾਵਾ ਆਪਣੇ ਭਾਈਚਾਰੇ ਅਤੇ ਸੂਬੇ ਪ੍ਰਤੀ ਸਮਰਪਣ ਲਈ ਜਾਣੇ ਜਾਂਦੇ ਹਨ ਅਤੇ ਕੇਜਰੀਵਾਲ ਦੇ ਬਿਆਨਾਂ ਨੇ ਉਨ੍ਹਾਂ ਦੀ ਸਾਖ ਨੂੰ ਠੇਸ ਪਹੁੰਚਾਈ ਹੈ।

LEAVE A REPLY

Please enter your comment!
Please enter your name here