ਕਮਿਸ਼ਨਰ ਦਫ਼ਤਰ ਪੇਸ਼ ਹੋਣ ਲਈ ਐਸ. ਜੀ. ਪੀ. ਸੀ. ਦੇ 40 ਅਧਿਕਾਰੀਆਂ ਨੂੰ ਭੇਜੇ ਸੰਮੰਨ

0
27
Commissioner office

ਅੰਮ੍ਰਿਤਸਰ, 31 ਜਨਵਰੀ 2026 : ਪੰਜਾਬ ਵਿਚ ਚੱਲ ਰਹੇ 328 ਪਵਿੱਤਰ ਸਰੂਪਾਂ (328 sacred forms) ਦੇ ਮਾਮਲੇ ਵਿਚ ਬਣੀ ਵਿਸ਼ੇਸ਼ ਜਾਂਚ ਟੀਮ ਵਲੋਂ ਐਸ. ਜੀ. ਪੀ. ਦੇ 40 ਸੇਵਾਮੁਕਤ ਤੇ ਮੌਜੂਦਾ ਅਧਿਕਾਰੀਆਂ ਨੂੰ ਪੁਲਸ ਕਮਿਸ਼ਨਰ ਦਫ਼ਤਰ (Police Commissioner’s Office) ਵਿਖੇ ਪੇਸ਼ ਹੋਣ ਲਈ ਸੰਮੰਨ (Honorable) ਭੇਜੇ ਗਏ ਹਨ ।

ਗਿਆਨੀ ਰਘਬੀਰ ਸਿੰਘ ਨੇ ਕੀ ਆਖਿਆ

ਵਿਸ਼ੇਸ਼ ਜਾਂਚ ਟੀਮ (Special Investigation Team) (ਸਿਟ) ਵਲੋਂ ਜੋ ਹਾਲ ਹੀ ਵਿਚ ਐਸ. ਜੀ. ਪੀ. ਸੀ. (S. G. P. C.) ਦੇ 40 ਮੌਜੂਦਾ ਤੇ ਰਿਟਾਇਰਡ ਕਰਮਚਾਰੀਆਂ ਨੂੰ ਪੁਲਸ ਕਮਿਸ਼ਨਰ ਦਫ਼ਤਰ ਵਿਖੇ ਪੇਸ਼ ਹੋਣ ਲਈ ਸੰਮੰਨ ਭੇਜੇ ਗਏ ਬਾਰੇ ਆਪਣੀ ਪ੍ਰਤੀਕਿਰਆ ਦਿੰਦਿਆਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ (Giani Raghbir Singh) ਜੀ ਨੇ ਜਾਂਚ ਦੀ ਪ੍ਰਕਿਰਿਆ ਦੌਰਾਨ ਅਧਿਕਾਰੀਆਂ ਨੂੰ ਕੀਤੀ ਜਾ ਰਹੀ ਕਥਿਤ ਮਾਨਸਿਕ ਪ੍ਰੇਸ਼ਾਨੀ `ਤੇ ਚਿੰਤਾ ਪ੍ਰਗਟਾਈ ਹੈ ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ ਅਤੇ ਹੋਰ ਸਾਧਨਾਂ ਰਾਹੀਂ ਪਤਾ ਲੱਗਾ ਹੈ ਕਿ ਵੱਲੋਂ ਦੁਬਾਰਾ 40 ਲੋਕਾਂ ਨੂੰ ਬਿਆਨ ਦਰਜ ਕਰਵਾਉਣ ਲਈ ਸੱਦਿਆ ਗਿਆ ਹੈ । ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਤੋਂ ਪਹਿਲਾਂ ਵੀ ਡਾਕਟਰ ਈਸ਼ਰ ਸਿੰਘ ਦੀ ਰਿਪੋਰਟ ਦੌਰਾਨ ਸਭ ਦੇ ਬਿਆਨ ਦਰਜ ਹੋ ਚੁੱਕੇ ਹਨ । ਉਨ੍ਹਾਂ ਕਿਹਾ ਕਿ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਸਕੇ, ਪਰ ਜਾਂਚ ਦੇ ਨਾਂ `ਤੇ ਕਿਸੇ ਦੀ ਸਰੀਰਕ ਜਾਂ ਮਾਨਸਿਕ ਹਰਾਸਮੈਂਟ (ਪ੍ਰੇਸ਼ਾਨੀ) ਨਹੀਂ ਹੋਣੀ ਚਾਹੀਦੀ ।

ਵਿਸ਼ੇਸ਼ ਜਾਂਚ ਟੀਮ ਮੁਖੀ ਨੇ ਜਾਂਚ ਵਿਚ ਸਹਿਯੋਗ ਮਿਲਣ ਹੈ ਮੰਨਿਆਂ : ਜਥੇਦਾਰ

ਜਥੇਦਾਰ ਸਾਹਿਬ ਨੇ ਦੱਸਿਆ ਕਿ ਸ਼੍ਰੋਮਣ਼ੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਂਚ ਟੀਮ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ । ਉਨ੍ਹਾਂ ਅੱਗੇ ਕਿਹਾ ਕਿ ਖੁਦ (ਸਿਟ) ਦੇ ਮੁਖੀ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਕਮੇਟੀ ਵੱਲੋਂ ਜਾਂਚ ਵਿੱਚ ਪੂਰੀ ਮਦਦ ਮਿਲ ਰਹੀ ਹੈ । ਅਜਿਹੀ ਸਥਿਤੀ ਵਿੱਚ ਪ੍ਰਸ਼ਾਸਨ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜਾਂਚ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਬਿਨਾਂ ਵਜ੍ਹਾ ਅਧਿਕਾਰੀਆਂ ‘ਤੇ ਮਾਨਸਿਕ ਦਬਾਅ ਨਾ ਪਾਉਣ ।

ਇਹ ਮਾਮਲਾ ਸਿੱਖ ਪੰਥ ਲਈ ਬਹੁਤ ਸੰਵੇਦਨਸ਼ੀਲ ਹੈ, ਕਿਉਂਕਿ ਇਹ ਪਾਵਨ ਸਰੂਪਾਂ ਦੀ ਮਰਿਆਦਾ ਅਤੇ ਰਿਕਾਰਡ ਨਾਲ ਜੁੜਿਆ ਹੋਇਆ ਹੈ । ਗਿਆਨੀ ਰਘਬੀਰ ਸਿੰਘ ਜੀ ਨੇ ਉਮੀਦ ਜਤਾਈ ਕਿ ਜਾਂਚ ਨਿਰਪੱਖ ਹੋਵੇਗੀ ਅਤੇ ਅਸਲੀਅਤ ਸਾਹਮਣੇ ਆਵੇਗੀ, ਪਰ ਉਨ੍ਹਾਂ ਮੁੜ ਦੁਹਰਾਇਆ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਜਾਂਚ ਦੌਰਾਨ ਮਾਨਵੀ ਕਦਰਾਂ-ਕੀਮਤਾਂ ਦਾ ਖਿਆਲ ਰੱਖਣਾ ਚਾਹੀਦਾ ਹੈ ।

Read More : ਹਾਈਕੋਰਟ ਵਿਚ ਹੋਈ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸੁਣਵਾਈ

LEAVE A REPLY

Please enter your comment!
Please enter your name here