ਪੰਜਾਬ ‘ਚ ਭਾਜਪਾ ਆਗੂ ਨੇ ਵੱਖਵਾਦੀ ਤਾਕਤਾਂ ਦੇ ਮੁੜ ਸਰਗਰਮ ਹੋਣ ਨੂੰ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਖਤਰਾ ਦੱਸਿਆ ਹੈ।

BJP ਨੇ ਦੋਸ਼ ਲਾਇਆ ਹੈ ਕਿ ਪੰਜਾਬ ਵਿਚ ‘ਆਪ’ ਸਰਕਾਰ ਬਣਨ ਮਗਰੋਂ ਵੱਖਵਾਦੀ ਤਾਕਤਾਂ ਨੇ ਸਿਰ ਚੁੱਕੇ ਹਨ। ਭਾਜਪਾ ਆਗੂ ਸੁਨੀਲ ਜਾਖੜ ਨੇ ਇਸ ਮੁੱਦੇ ’ਤੇ ਮੁੱਖ ਮੰਤਰੀ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਭਾਜਪਾ ਵੱਲੋਂ ਕਰਵਾਈ ਜਨਤਾ ਦੀ ਵਿਧਾਨ ਸਭਾ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 2017 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਦੇ ਆਗੂ ਵੱਖਵਾਦੀ ਲੋਕਾਂ ਦੇ ਘਰਾਂ ਵਿੱਚ ਰਹਿਣ ਲਈ ਪਹੁੰਚੇ ਸਨ।

ਉਸ ਵੇਲੇ ਪੰਜਾਬ ਦੇ ਸੂਝਵਾਨ ਲੋਕਾਂ ਨੇ ਇਨ੍ਹਾਂ ਦੇ ਇਰਾਦਿਆਂ ਨੂੰ ਸਮਝਦਿਆਂ ਇਨ੍ਹਾਂ ਨੂੰ ਨਕਾਰ ਦਿੱਤਾ ਸੀ ਪਰ ਹੁਣ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਮਗਰੋਂ ਵੱਖਵਾਦੀ ਵਿਦੇਸ਼ਾਂ ਤੋਂ ਪਰਤ ਆਏ ਹਨ ਤੇ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨ ਦੀਆਂ ਗੱਲਾਂ ਕਰਨ ਲੱਗੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ਤੇ ਵੱਖਵਾਦੀਆਂ ਦੀਆਂ ਸਰਗਰਮੀਆਂ ਵਿਚ ਕੀ ਸਾਂਝਾ ਹੈ, ਇਸ ਬਾਰੇ ਮੁੱਖ ਮੰਤਰੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।

LEAVE A REPLY

Please enter your comment!
Please enter your name here