ਸੁਨੀਲ ਜਾਖੜ ਨੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ
ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਦੀ ਡਿਉਢੀ ‘ਚ ਸੇਵਾ ਨਿਭਾਅ ਰਹੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਕੋਈ ਵੀ ਸੱਚਾ ਸਿੱਖ ਗੁਰੂ ਘਰ ਦੇ ਅੰਦਰ ਅਜਿਹੀ ਘਟੀਆ ਅਤੇ ਕਾਇਰਤਾ ਭਰੀ ਕਾਰਵਾਈ ਨਹੀਂ ਕਰ ਸਕਦਾ | ਵਾਹਿਗੁਰੂ ਜੀ ਦੀ ਅਪਾਰ ਕਿਰਪਾ ਸਦਕਾ ਹਮਲਾਵਰ ਆਪਣੇ ਇਰਾਦੇ ਵਿੱਚ ਕਾਮਯਾਬ ਨਾ ਹੋ ਸਕਿਆ |
ਪ੍ਰਨੀਤ ਕੌਰ ਨੇ ਉਪ ਰਾਸ਼ਟਰਪਤੀ ਧਨਖੜ ਦੇ ਕਿਸਾਨਾਂ ਬਾਰੇ ਸਟੈਂਡ ਦੀ ਕੀਤੀ ਸ਼ਲਾਘਾ
ਉੱਥੇ ਬਹੁਤ ਸਾਰੇ ਸ਼ਰਧਾਲੂ ਮੌਜੂਦ ਸਨ ਪਰ ਕਿਸੇ ਨੂੰ ਕੋਈ ਨੁਕਸਾਨ ਨਹੀਂ ਹੋਇਆ | ਜਿਸ ਤਰ੍ਹਾਂ ਉਥੇ ਮੌਜੂਦ ਸੁਰੱਖਿਆ ਕਰਮੀ ਜਸਬੀਰ ਸਿੰਘ ਨੇ ਆਪਣੀ ਜਾਨ ਖਤਰੇ ਵਿਚ ਪਾ ਕੇ ਹਮਲਾਵਰ ਦੇ ਨਾਪਾਕ ਇਰਾਦੇ ਨੂੰ ਨਾਕਾਮ ਕਰ ਦਿੱਤਾ, ਉਹ ਸ਼ਲਾਘਾਯੋਗ ਹੈ | ਪਰ ਸੁਰੱਖਿਆ ਕਰਮੀ ਦੀ ਬਹਾਦਰੀ ਇਸ ਸੱਚਾਈ ‘ਤੇ ਪਰਦਾ ਨਹੀਂ ਪਾ ਸਕਦੀ ਕਿ ਪੰਜਾਬ ਦੇ ਹਾਲਾਤ ਅੱਤਵਾਦ ਦੀ ਰਾਹ ਤੇ ਚਲਣ ਵਾਲੇ ਅਤੇ ਮਾਫੀਆ ਸਿਰ ਚੁੱਕ ਰਿਹਾ ਹੈ | ਲੇਕਿਨ ਇਨ੍ਹਾਂ ਨਾਲ ਨਜਿੱਠਣ ਲਈ ਯੋਗ ਉਪਰਾਲੇ ਨਹੀਂ ਕੀਤੇ ਜਾ ਰਹੇ ਹਨ |









