ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੋ ਕਿ ਤਿਹਾੜ੍ਹ ਜੇਲ੍ਹ ‘ਚ ਹਨ। ਉਨ੍ਹਾਂ ਨੇ ਅਦਾਲਤ ‘ਚ ਇਸ ਮਾਮਲੇ ‘ਚ ਪਟੀਸ਼ਨ ਦਾਇਰ ਕੀਤੀ ਹੋਈ ਹੈ। ਜਾਣਕਾਰੀ ਅਨੁਸਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਅਤੇ ਅੰਤਰਿਮ ਜ਼ਮਾਨਤ ‘ਤੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋਵੇਗੀ।
ਤਿੰਨ ਮਈ ਨੂੰ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਪਿਛਲੀ ਸੁਣਵਾਈ ਦੌਰਾਨ ਕਿਹਾ ਸੀ ਕਿ ਲੋਕ ਸਭਾ ਦੇ ਮੱਦੇਨਜ਼ਰ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕੀਤੀ ਜਾ ਸਕਦੀ ਹੈ। ਤਿੰਨ ਮਈ ਨੂੰ ਕਰੀਬ ਤਿੰਨ ਘੰਟੇ ਦੀ ਸੁਣਵਾਈ ਮੌਕੇ ਬੈਂਚ ਨੇ ਕਿਹਾ ਸੀ ਕਿ ਮੁੱਖ ਕੇਸ ਜਿਸ ਵਿੱਚ ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੱਤੀ ਹੈ, ਉਸ ਨੂੰ ਸਮਾਂ ਲੱਗ ਸਕਦਾ ਹੈ।
ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਦੀ ਵੋਟਿੰਗ ਜਾਰੀ, 10 ਰਾਜਾਂ ਤੇ ਇਕ ਕੇਂਦਰ…
ਇਸ ਤੋਂ ਪਹਿਲਾਂ 3 ਮਈ ਨੂੰ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਕਿਹਾ ਸੀ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕੀਤਾ ਜਾ ਸਕਦਾ ਹੈ, ਤਾਂ ਜੋ ਉਹ ਚੋਣ ਪ੍ਰਚਾਰ ‘ਚ ਹਿੱਸਾ ਲੈ ਸਕਣ। ਇਸ ਦੇ ਨਾਲ ਹੀ ਭਾਰਤ ਰਾਸ਼ਟਰੀ ਸਮਿਤੀ (ਬੀ.ਆਰ.ਐੱਸ.) ਦੀ ਨੇਤਾ ਕਵਿਤਾ ਦੀ ਹਿਰਾਸਤ ਵੀ 7 ਮਈ ਨੂੰ ਖਤਮ ਹੋ ਰਹੀ ਹੈ।
ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਰਿਮਾਂਡ ‘ਤੇ 3 ਮਈ ਨੂੰ ਸੁਪਰੀਮ ਕੋਰਟ ‘ਚ ਦੋ ਘੰਟੇ ਬਹਿਸ ਹੋਈ ਸੀ। ਬੈਂਚ ਨੇ ਕਿਹਾ ਸੀ ਕਿ ਮੁੱਖ ਕੇਸ, ਜਿਸ ਵਿੱਚ ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੱਤੀ ਹੈ, ਵਿੱਚ ਸਮਾਂ ਲੱਗ ਸਕਦਾ ਹੈ।
ਅਦਾਲਤ ਨੇ ਈਡੀ ਨੂੰ ਕਿਹਾ ਕਿ ਅਗਲੀ ਸੁਣਵਾਈ ਵਿੱਚ ਅੰਤਰਿਮ ਜ਼ਮਾਨਤ ਦੀਆਂ ਸ਼ਰਤਾਂ ਵੀ ਦੱਸੀਆਂ ਜਾਣ। ਜਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈਕੋਰਟ ਵਿੱਚ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੋਤੀ ਦਿੰਦਿਆਂ ਪਟੀਸ਼ਨ ਦਾਇਰ ਕੀਤੀ ਸੀ ਪਰ ਹਾਈਕੋਰਟ ਨੈ ਪਟੀਸ਼ਨ ਰੱਦ ਕਰ ਦਿੱਤੀ ਸੀ। ਸੁਪਰੀਮ ਕੋਰਟ ਨੇ ਅਗਲੀ ਸੁਣਵਾਈ ਲਈ 7 ਮਈ ਦੀ ਤਾਰੀਖ ਮੁਕੱਰਰ ਕੀਤੀ ਸੀ।