ਸੁਸ਼ਾਂਤ ਖੁਦਕੁਸ਼ੀ ਮਾਮਲਾ: ਰੀਆ ਚੱਕਰਵਰਤੀ ਨੂੰ ਸੁਪਰੀਮ ਕੋਰਟ ਮਿਲੀ ਰਾਹਤ ||Entertainment News

0
5

ਸੁਸ਼ਾਂਤ ਖੁਦਕੁਸ਼ੀ ਮਾਮਲਾ: ਰੀਆ ਚੱਕਰਵਰਤੀ ਨੂੰ ਸੁਪਰੀਮ ਕੋਰਟ ਮਿਲੀ ਰਾਹਤ

ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿੱਚ ਰੀਆ ਚੱਕਰਵਰਤੀ ਅਤੇ ਉਸਦੇ ਪਰਿਵਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਸੀਬੀਆਈ ਦੀ ਉਸ ਅਪੀਲ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਬੰਬੇ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ। ਦਰਅਸਲ, ਹਾਈਕੋਰਟ ਨੇ ਰੀਆ ਚੱਕਰਵਰਤੀ, ਉਸਦੇ ਪਿਤਾ ਅਤੇ ਭਰਾ ਖਿਲਾਫ ਜਾਰੀ ਲੁੱਕ ਆਊਟ ਸਰਕੂਲਰ ਨੂੰ ਰੱਦ ਕਰ ਦਿੱਤਾ ਸੀ।

ਇਹ ਵੀ ਪੜ੍ਹੋ- ਮੁਕਤਸਰ ‘ਚ ਧੋਖਾਧੜੀ ਦਾ ਮਾਮਲਾ ਆਇਆ ਸਾਹਮਣੇ,  ਨੌਜਵਾਨ ਨਾਲ 2 ਕਰੋੜ ਦੀ ਠੱਗੀ

ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਦੇ ਜਸਟਿਸ ਬੀਆਰ ਗਵਈ ਨੇ ਕਿਹਾ, ‘ਅਸੀਂ ਚੇਤਾਵਨੀ ਦੇ ਰਹੇ ਹਾਂ। ਤੁਸੀਂ ਇੰਨੀ ਛੋਟੀ ਪਟੀਸ਼ਨ ਦਾਇਰ ਕਰ ਰਹੇ ਹੋ ਕਿਉਂਕਿ ਮੁਲਜ਼ਮਾਂ ਵਿੱਚੋਂ ਇੱਕ ਉੱਚ ਪੱਧਰੀ ਵਿਅਕਤੀ ਹੈ। ਯਕੀਨਨ ਇਸਦੀ ਵੱਡੀ ਕੀਮਤ ਚੁਕਾਉਣੀ ਪਵੇਗੀ।

ਸੁਸ਼ਾਂਤ ਸਿੰਘ ਰਾਜਪੂਤ 14 ਜੂਨ 2020 ਨੂੰ ਆਪਣੇ ਬਾਂਦਰਾ ਫਲੈਟ ਵਿੱਚ ਮ੍ਰਿਤਕ ਪਾਏ ਗਏ

ਦੱਸ ਦੇਈਏ ਕਿ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ 14 ਜੂਨ 2020 ਨੂੰ ਆਪਣੇ ਬਾਂਦਰਾ ਫਲੈਟ ਵਿੱਚ ਮ੍ਰਿਤਕ ਪਾਏ ਗਏ ਸਨ। ਇਸ ਮਾਮਲੇ ‘ਚ ਰੀਆ ਚੱਕਰਵਰਤੀ ਅਤੇ ਉਸ ਦੇ ਪਰਿਵਾਰ ‘ਤੇ ਸੁਸ਼ਾਂਤ ਨੂੰ ਖੁਦਕੁਸ਼ੀ ਲਈ ਉਕਸਾਉਣ ਦਾ ਦੋਸ਼ ਸੀ, ਜਿਸ ਦੀ ਮੁੰਬਈ ਪੁਲਸ ਜਾਂਚ ਕਰ ਰਹੀ ਹੈ। ਹਾਲਾਂਕਿ ਬਾਅਦ ਵਿੱਚ ਇਹ ਮਾਮਲਾ ਸੀਬੀਆਈ ਨੂੰ ਟਰਾਂਸਫਰ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ 2020 ਵਿੱਚ ਹੀ ਸੀਬੀਆਈ ਨੇ ਰੀਆ ਚੱਕਰਵਰਤੀ ਅਤੇ ਉਸਦੇ ਪਰਿਵਾਰ ਦੇ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਸੀ।

ਰੀਆ ਚੱਕਰਵਰਤੀ ਵਿਰੁੱਧ ਆਊਟ ਸਰਕੂਲਰ ਨੂੰ ਰੱਦ ਕਰ ਦਿੱਤਾ

ਫਰਵਰੀ ਵਿੱਚ, ਬੰਬੇ ਹਾਈ ਕੋਰਟ ਨੇ ਰੀਆ ਚੱਕਰਵਰਤੀ ਅਤੇ ਉਸਦੇ ਪਰਿਵਾਰ ਵਿਰੁੱਧ ਜਾਰੀ ਸੀਬੀਆਈ ਲੁੱਕ ਆਊਟ ਸਰਕੂਲਰ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਸੀਬੀਆਈ ਨੇ ਸੁਪਰੀਮ ਕੋਰਟ ਨੂੰ ਸਰਕੂਲਰ ਲਾਗੂ ਕਰਨ ਦੀ ਅਪੀਲ ਕੀਤੀ ਸੀ।

 

LEAVE A REPLY

Please enter your comment!
Please enter your name here