ਜੰਮੂ ਬਾਰਡਰ ‘ਤੇ ਦੇਖਿਆ ਗਿਆ ਸ਼ੱਕੀ ਵਿਅਕਤੀ , ਪੁਲਿਸ ਨੇ ਸਕੈਚ ਜਾਰੀ ਕਰਕੇ ਲੋਕਾਂ ਨੂੰ ਕੀਤੀ ਇਹ ਅਪੀਲ || Latest News

0
48
Suspicious person seen on the Jammu border, the police issued a sketch and appealed to the people

ਜੰਮੂ ਬਾਰਡਰ ‘ਤੇ ਦੇਖਿਆ ਗਿਆ ਸ਼ੱਕੀ ਵਿਅਕਤੀ , ਪੁਲਿਸ ਨੇ ਸਕੈਚ ਜਾਰੀ ਕਰਕੇ ਲੋਕਾਂ ਨੂੰ ਕੀਤੀ ਇਹ ਅਪੀਲ

ਪਿਛਲੇ 3 ਦਿਨਾਂ ਤੋਂ ਪੰਜਾਬ ਦੇ ਪਠਾਨਕੋਟ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਤਹਿਤ ਭਾਰਤੀ ਸਰਹੱਦ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਦੇਖਿਆ ਗਿਆ ਹੈ। ਦਰਅਸਲ ਇਸ ਵਿਅਕਤੀ ਨੂੰ ਬੀਤੀ ਰਾਤ ਸ਼ੱਕੀ ਨੂੰ ਜੰਮੂ ਦੇ ਕੇਦੀ ਗੰਡਿਆਲ ਇਲਾਕੇ ‘ਚ ਦੇਖਿਆ ਗਿਆ। ਜਿਸਦੇ ਚੱਲਦਿਆਂ ਪੰਜਾਬ ਪੁਲਿਸ ਨੇ ਲੋਕਾਂ ਦੀ ਮਦਦ ਨਾਲ ਉਸ ਸ਼ੱਕੀ ਵਿਅਕਤੀ ਦਾ ਸਕੈਚ ਜਾਰੀ ਕੀਤਾ ਹੈ। ਇਸ ਸਬੰਧੀ ਬਾਰਡਰ ਰੇਂਜ ਦੇ ਡੀਆਈਜੀ ਨੇ ਸਥਾਨਕ ਲੋਕਾਂ ਨੂੰ ਪੁਲਿਸ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸ਼ੱਕੀ ਨੂੰ ਜਲਦੀ ਤੋਂ ਜਲਦੀ ਫੜਿਆ ਜਾ ਸਕੇ।

ਜਾਰੀ ਕੀਤੇ ਨੰਬਰ

ਇਸ ਦੇ ਨਾਲ ਹੀ ਪੁਲਿਸ ਨੇ ਸ਼ੱਕੀ ਵਿਅਕਤੀ ਦਾ ਪਤਾ ਦੇਣ ਲਈ ਇੱਕ ਨੰਬਰ ਵੀ ਜਾਰੀ ਕੀਤਾ ਹੈ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।

87280-33500 (ਕੰਟਰੋਲ ਰੂਮ)

98722-00309 (ਡੀ.ਐਸ.ਪੀ. ਦਿਹਾਤੀ)

99884-11405 (ਐਸ.ਐਚ.ਓ. ਨਰੋਟ ਜੈਮਲ ਸਿੰਘ)

ਪ੍ਰੈੱਸ ਨੋਟ ਕੀਤਾ ਗਿਆ ਜਾਰੀ

ਜਦੋਂ ਕਿ ਡੀ.ਆਈ.ਜੀ. ਬਾਰਡਰ ਰੇਂਜ ਨੇ ਪ੍ਰੈੱਸ ਨੋਟ ਜਾਰੀ ਕਰਕੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਇਸ ਸਬੰਧੀ ਕੋਈ ਜਾਣਕਾਰੀ ਮਿਲੇ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਇਸ ਦੇ ਨਾਲ ਹੀ ਪਠਾਨਕੋਟ ਪੁਲਿਸ ਦਾ ਕੰਟਰੋਲ ਰੂਮ ਨੰਬਰ ਵੀ ਜਾਰੀ ਕੀਤਾ ਗਿਆ ਹੈ।

ਦੱਸ ਦਈਏ ਕਿ ਜਦੋਂ ਤੋਂ ਸ਼ੱਕੀ ਵਿਅਕਤੀਆਂ ਦੇ ਨਜ਼ਰ ਆਉਣ ਦੀ ਸੂਚਨਾ ਮਿਲੀ ਹੈ, ਉਦੋਂ ਤੋਂ ਹੀ ਜ਼ਿਲ੍ਹਾ ਪੁਲਿਸ ਅਤੇ ਬੀ.ਐਸ.ਐਫ. ਟੀਮ ਹਾਈ ਅਲਰਟ ‘ਤੇ ਹੈ ਅਤੇ ਉਨ੍ਹਾਂ ਵੱਲੋਂ ਲਗਾਤਾਰ ਤਲਾਸ਼ੀ ਮੁਹਿੰਮ ਜਾਰੀ ਰੱਖੀ ਜਾ ਰਹੀ ਹੈ, ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ।

ਇਹ ਵੀ ਪੜ੍ਹੋ : ਕਾਂਗਰਸ ਦੇ ਸੀਨੀਅਰ ਨੇਤਾ ਧਰਮਪੁਰੀ ਸ਼੍ਰੀਨਿਵਾਸ ਦਾ ਹੋਇਆ ਦਿਹਾਂਤ

ਸਥਾਨਕ ਲੋਕਾਂ ਨੇ ਪੁਲਿਸ ਨੂੰ ਦਿੱਤੀ ਸੀ ਸੂਚਨਾ

ਦਰਅਸਲ , ਪਠਾਨਕੋਟ-ਜੰਮੂ-ਕਸ਼ਮੀਰ ਸਰਹੱਦ ਨਾਲ ਲੱਗਦੇ ਪਿੰਡ ਕੀੜੀ ਗੰਡਿਆਲ ‘ਚ ਸ਼ੱਕੀ ਵਿਅਕਤੀਆਂ ਨੂੰ ਦੇਖ ਕੇ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ। ਸੂਚਨਾ ਮਿਲਦੇ ਹੀ ਪੁਲਿਸ ਅਤੇ ਕਮਾਂਡੋਜ਼ ਨੇ ਪਿੰਡ ਕੀੜੀ ਗੰਡਿਆਲ ਅਤੇ ਕਲੇਸ਼ਰ ‘ਚ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਸੀ। ਹਾਲਾਂਕਿ ਪੁਲਿਸ ਨੂੰ ਅਜੇ ਤੱਕ ਕੁਝ ਨਹੀਂ ਮਿਲਿਆ ਹੈ।

 

 

 

 

LEAVE A REPLY

Please enter your comment!
Please enter your name here