T-20 World Cup: ਭਾਰਤ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ
ਟੀ-20 ਵਿਸ਼ਵ ਕੱਪ ਦਾ ਫਾਈਨਲ ਮੈਚ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਕੇਨਸਿੰਗਟਨ ਓਵਲ, ਬਾਰਬਾਡੋਸ ਵਿੱਚ ਰਾਤ 8 ਵਜੇ ਤੋਂ ਖੇਡਿਆ ਜਾ ਰਿਹਾ ਹੈ।। ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਕੀਤਾ। ਰੋਹਿਤ ਸ਼ਰਮਾ ਨੇ ਪਿਛਲੇ ਮੈਚ ਦੇ ਪਲੇਇੰਗ-11 ‘ਚ ਕੋਈ ਬਦਲਾਅ ਨਹੀਂ ਕੀਤਾ ਹੈ। ਫਿਲਹਾਲ ਬਾਰਬਾਡੋਸ ‘ਚ ਮੌਸਮ ਸਾਫ ਹੈ । ਮੈਚ ਤੋਂ ਪਹਿਲਾਂ ਦੋਵੇਂ ਟੀਮਾਂ ਦੇ ਖਿਡਾਰੀ ਵਾਰਮਅੱਪ ਕਰ ਰਹੇ ਹਨ।ਐਕੂ ਵੇਦਰ ਦੇ ਅਨੁਸਾਰ ਬਾਰਬਾਡੋਸ ਵਿੱਚ ਮੈਚ ਦੌਰਾਨ ਮੀਂਹ ਦੀ ਸੰਭਾਵਨਾ 51% ਹੈ।
ਦੋਵਾਂ ਟੀਮਾਂ ਦੀ ਪਲੇਇੰਗ 11
ਭਾਰਤ: ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਰਿਸ਼ਭ ਪੰਤ (ਵਿਕਟਕੀਪਰ), ਸੂਰਿਆਕੁਮਾਰ ਯਾਦਵ, ਸ਼ਿਵਮ ਦੂਬੇ, ਅਕਸ਼ਰ ਪਟੇਲ, ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ ਅਤੇ ਜਸਪ੍ਰੀਤ ਬੁਮਰਾਹ।
ਦੱਖਣੀ ਅਫ਼ਰੀਕਾ: ਏਡਨ ਮਾਰਕਰਮ (ਕਪਤਾਨ), ਕੁਇੰਟਨ ਡੀ ਕਾਕ, ਰੀਜ਼ਾ ਹੈਂਡਰਿਕਸ, ਹੇਨਰਿਕ ਕਲਾਸੇਨ, ਡੇਵਿਡ ਮਿਲਰ, ਟ੍ਰਿਸਟਨ ਸਟੱਬਸ, ਮਾਰਕੋ ਜੈਨਸਨ, ਕੇਸ਼ਵ ਮਹਾਰਾਜ, ਕਾਗਿਸੋ ਰਬਾਡਾ, ਐਨਰਿਕ ਨੌਰਟਿਆ ਅਤੇ ਤਬਰੇਜ਼ ਸ਼ਮਸੀ।