ਭਾਰਤ ਤੇ ਪਾਕਿਸਤਾਨ ਦਰਮਿਆਨ ਟੀ20 ਵਿਸ਼ਵ ਕੱਪ 2022 ਦਾ ਮੁਕਾਬਲਾ ਆਸਟ੍ਰੇਲੀਆ ਦੇ ਮੈਲਬੋਰਨ ‘ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਕਪਤਾਨ ਬਾਬਰ ਆਜ਼ਮ ਬਿਨਾ ਖਾਤਾ ਖੋਲੇ ਅਰਸ਼ਦੀਪ ਸਿੰਘ ਵਲੋਂ ਐੱਲ. ਬੀ. ਡਬਲਯੂ. ਆਊਟ ਹੋਇਆ।ਪਾਕਿਸਤਾਨ ਦੀ ਦੂਜੀ ਵਿਕਟ ਵਿਕਟਕੀਪਰ ਮੁਹੰਮਦ ਰਿਜ਼ਵਾਨ ਦੇ ਤੌਰ ‘ਤੇ ਡਿੱਗੀ। ਦੱਸ ਦਈਏ ਕਿ ਅਰਸ਼ਦੀਪ ਸਿੰਘ ਬੀਤੇ ਕੁੱਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਕਾਫੀ ਟ੍ਰੋਲ ਵੀ ਹੋਇਆ। ਉਸਨੂੰ ਇੱਕ ਮੈਚ ਦੌਰਾਨ ਹੋਈ ਭਾਰਤ ਟੀਮ ਦੀ ਹਾਰ ਲਈ ਕਾਫੀ ਕੁੱਝ ਸਹਿਣ ਕਰਨਾ ਪਿਆ ਪਰ ਅੱਜ ਉਸ ਵੱਲੋਂ ਮੈਚ ‘ਚ ਵਧੀਆ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।