ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ
ਬੀਸੀਸੀਆਈ ਨੇ ਚੈਂਪੀਅਨਸ ਟਰਾਫੀ ਲਈ ਸ਼ਨੀਵਾਰ ਨੂੰ ਟੀਮ ਇੰਡੀਆ ਦਾ ਐਲਾਨ ਕੀਤਾ। ਟੀਮ ਦੀ ਕਪਤਾਨੀ ਰੋਹਿਤ ਸ਼ਰਮਾ ਕੋਲ ਹੈ, ਸ਼ੁਭਮਨ ਗਿੱਲ ਉਪ ਕਪਤਾਨ ਹੋਣਗੇ। ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਟੀਮ ‘ਚ ਮੌਕਾ ਮਿਲਿਆ ਹੈ। ਸ਼ਮੀ ਸੱਟ ਕਾਰਨ ਨਵੰਬਰ 2023 ਤੋਂ ਟੀਮ ਤੋਂ ਬਾਹਰ ਸਨ। ਦੱਸ ਦੇਈਏ ਕਿ ਬੀਸੀਸੀਆਈ ਨੇ ਦੁਪਹਿਰ 12:30 ਵਜੇ ਵਾਨਖੇੜੇ ਸਟੇਡੀਅਮ ਵਿੱਚ ਪ੍ਰੈਸ ਕਾਨਫਰੰਸ ਵਿੱਚ 15 ਮੈਂਬਰੀ ਟੀਮ ਬਾਰੇ ਜਾਣਕਾਰੀ ਦਿੱਤੀ। ਪ੍ਰੈਸ ਕਾਨਫਰੰਸ ਵਿੱਚ ਕਪਤਾਨ ਰੋਹਿਤ ਸ਼ਰਮਾ ਅਤੇ ਮੁੱਖ ਚੋਣਕਾਰ ਅਜੀਤ ਅਗਰਕਰ ਮੌਜੂਦ ਸਨ।
ਸੰਚਾਰ ਸਾਥੀ ਐਪ ਲਾਂਚ,ਹੁਣ ਇੰਝ ਕਰ ਸਕੋੋਗੇ ਚੋਰੀ ਤੇ ਸਾਈਬਰ ਧੋਖਾਧੜੀ ਦੀ ਸ਼ਿਕਾਇਤ
ਚੈਂਪੀਅਨਸ ਟਰਾਫੀ ਪਾਕਿਸਤਾਨ ਅਤੇ ਯੂਏਈ ਦੇ 4 ਸ਼ਹਿਰਾਂ ਵਿੱਚ 19 ਫਰਵਰੀ ਤੋਂ 9 ਮਾਰਚ ਤੱਕ ਹੋਣੀ ਹੈ। ਇਨ੍ਹਾਂ ਵਿੱਚ ਲਾਹੌਰ, ਕਰਾਚੀ, ਰਾਵਲਪਿੰਡੀ ਅਤੇ ਦੁਬਈ ਸ਼ਾਮਲ ਹਨ। ਭਾਰਤੀ ਟੀਮ ਦੇ ਸਾਰੇ ਮੈਚ ਦੁਬਈ ਵਿੱਚ ਖੇਡੇ ਜਾਣਗੇ।
ਚੈਂਪੀਅਨਜ਼ ਟਰਾਫੀ ਲਈ ਭਾਰਤ ਦੀ ਟੀਮ
ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ (ਉਪ ਕਪਤਾਨ), ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ, ਹਾਰਦਿਕ ਪੰਡਯਾ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ, ਅਰਸ਼ਦੀਪ ਸਿੰਘ, ਯਸ਼ਸਵੀ ਜੈਸਵਾਲ, ਰਿਸ਼ਭ ਪੰਤ ਅਤੇ ਰਵਿੰਦਰ ਜਡੇਜਾ।