ਨਵੇਂ ਆਈ.ਟੀ. ਨਿਯਮਾਂ ਦਾ ਪਾਲਣ ਕਰਨ ਲਈ ਹਰ ਸੋਸ਼ਲ ਸਾਈਟਸ ਨੂੰ ਕਿਹਾ ਜਾ ਰਿਹਾ ਹੈ।ਇਨ੍ਹਾਂ ਨਿਯਮਾਂ ਦਾ ਪਾਲਣ ਨਾ ਕਰਨ ‘ਤੇ ਸਾਈਟਸ ਨੂੰ ਬਲੌਕ ਕੀਤਾ ਜਾ ਰਿਹਾ ਹੈ। ਆਨਲਾਈਨ ਸੋਸ਼ਲ ਨੈੱਟਵਰਕਿੰਗ ਸਾਈਟ ਟਵਿੱਟਰ ਨੇ ਨਵੇਂ ਆਈ.ਟੀ. ਨਿਯਮਾਂ ਦਾ ਪਾਲਣ ਕਰਨ ਲਈ ਸਰਕਾਰ ਤੋਂ ਹੋਰ ਸਮਾਂ ਮੰਗਿਆ ਹੈ।
ਜਾਣਕਾਰੀ ਅਨੁਸਾਰ ਕੰਪਨੀ ਨੇ ਕਿਹਾ ਹੈ ਕਿ ਉਹ ਨਿਯਮਾਂ ਦਾ ਪਾਲਣ ਕਰਨਾ ਚਾਹੁੰਦੀ ਹੈ ਪਰ ਦੇਸ਼ ’ਚ ਮਹਾਂਮਾਰੀ ਦੀ ਸਥਿਤੀ ਕਾਰਨ ਉਸ ਨੂੰ ਥੋੜ੍ਹਾ ਹੋਰ ਸਮਾਂ ਚਾਹੀਦਾ ਹੈ।

ਜਾਣਕਾਰੀ ਅਨੁਸਾਰ ਟਵਿੱਟਰ ਨੇ ਇਲੈਕਟ੍ਰੋਨਿਕ ਅਤੇ ਸੂਚਨਾ ਤਕਨੀਕੀ ਮੰਤਰਾਲਾ ਨੂੰ ਚਿੱਠੀ ਲਿਖ ਕੇ ਆਈ.ਟੀ. ਨਿਯਮਾਂ ਦਾ ਪਾਲਣ ਕਰਨ ਲਈ ਹੋਰ ਸਮਾਂ ਮੰਗਿਆ ਹੈ। ਉਸ ਨੇ ਕਿਹਾ ਹੈ ਕਿ ਉਹ ਨਿਯਮਾਂ ਦਾ ਪਾਲਣ ਕਰਨਾ ਚਾਹੁੰਦੀ ਹੈ ਪਰ ਮਹਾਂਮਾਰੀ ਕਾਰਨ ਅਜਿਹਾ ਨਹੀਂ ਕਰ ਸਕੀ।

ਇਸ ਤੋਂ ਪਹਿਲਾਂ ਸਰਕਾਰ ਨੇ ਪਿਛਲੇ ਹਫ਼ਤੇ ਨਵੇਂ ਨਿਯਮਾਂ ਦਾ ਪਾਲਣ ਨਾ ਕਰਨ ਨੂੰ ਲੈ ਕੇ ਕੰਪਨੀ ਨੂੰ ਸਖ਼ਤ ਸ਼ਬਦਾਂ ਵਾਲਾ ਇਕ ਅੰਤਿਮ ਨੋਟਿਸ ਜਾਰੀ ਕੀਤਾ ਸੀ। ਟਵਿੱਟਰ ਦੇ ਬੁਲਾਰੇ ਨੇ ਕਿਹਾ ਕਿ ਕੰਪਨੀ ਭਾਰਤ ਨੂੰ ਲੈ ਕੇ ਹਮੇਸ਼ਾ ਤੋਂ ਵਚਨਬੱਧ ਰਹੀ ਹੈ ਅਤੇ ਆਪਣੇ ਮੰਚ ’ਤੇ ਮਹੱਤਵਪੂਰਨ ਜਨਤਕ ਚਰਚਾ ਦੀ ਸੁਵਿਧਾ ਦਿੰਦੀ ਰਹੀ ਹੈ।

ਉਨ੍ਹਾਂ ਕਿਹਾ ਕਿ ਅਸੀਂ ਭਾਰਤ ਸਰਕਾਰ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਟਵਿੱਟਰ ਦੁਆਰਾ ਇਨ੍ਹਾਂ ਨਿਯਮਾਂ ਦਾ ਪਾਲਣ ਨਾ ਕੀਤਾ ਜਾਣਾ ਇਹ ਦਰਸ਼ਾਉਂਦਾ ਹੈ ਕਿ ਇਸ ਮਾਈਕ੍ਰੋ-ਬਲਾਗਿੰਗ ਸਾਈਟ ’ਚ ਭਾਰਤ ਪ੍ਰਤੀ ਵਚਨਬੱਧਤਾ ਕੀ ਹੈ ਅਤੇ ਉਹ ਭਾਰਤ ਦੇ ਲੋਕਾਂ ਨੂੰ ਆਪਣੇ ਮੰਚ ’ਤੇ ਸੁਰੱਖਿਅਤ ਅਨੁਭਵ ਪ੍ਰਦਾਨ ਕਰਨ ਦੀ ਕੋਸ਼ਿਸ਼ ਨਹੀਂ ਕਰਨਾ ਚਾਹੁੰਦੀ।