ਸੰਸਦ ਦੀ ਸੂਚਨਾ ਅਤੇ ਤਕਨਾਲੋਜੀ ਦੀ ਸਥਾਈ ਸੰਸਦੀ ਕਮੇਟੀ ਨੇ ਟਵਿੱਟਰ ਦੇ ਅਧਿਕਾਰੀਆਂ ਨੂੰ ਨਵੇਂ ਆਈਟੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਨਾਲ ਚੱਲ ਰਹੀ ਲੜਾਈ ਦੇ ਵਿਚਕਾਰ ਵੱਡੀ ਖਬਰ ਸਾਹਮਣੇ ਆਈ ਹੈ । ਜਿੱਥੇ ਸਰਕਾਰੀ ਸੂਤਰਾਂ ਅਨੁਸਾਰ ਕਿਹਾ ਗਿਆ ਹੈ ਕਿ ਭਾਰਤ ਵਿਚ ਟਵਿੱਟਰ ਆਪਣੀ ਮਾਨਤਾ ਖਤਮ ਕਰ ਲਵੇਗਾ, ਕਿਉਂਕਿ ਇਹ ਸੁਰੱਖਿਆ ਦੇ ਮੱਦੇਨਜ਼ਰ ਬਣਾਏ ਗਏ ਆਈ .ਟੀ ਦੇ ਨਵੇਂ ਨਿਯਮਾਂ ਦੀ ਪਾਲਣਾ ਕਰਨ ਵਿਚ ਅਸਫਲ ਹੈ।
ਖਬਰਾਂ ਅਨੁਸਾਰ ਆਈ.ਟੀ. ਮੰਤਰਾਲਾ ਵੱਲੋਂ ਜਾਰੀ ਨਵੀਂ ਗਾਈਡਲਾਈਨ ਦਾ ਪਾਲਣ ਕਰਨ ਲਈ ਕੰਪਨੀ ਹਰ ਸੰਭਵ ਕੋਸ਼ਿਸ਼ ਕਰੇਗੀ। ਸੂਚਨਾ ਤਕਨੀਕੀ ਮੰਤਰਾਲਾ ਨੂੰ ਹਰ ਕਦਮ ‘ਤੇ ਤਰੱਕੀ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਟਵਿੱਟਰ ਇੰਡੀਆ ਨੇ 26 ਮਈ ਨੂੰ ਲਾਗੂ ਕੀਤੇ ਗਏ ਨਵੇਂ ਆਈ.ਟੀ. ਨਿਯਮਾਂ ਦਾ ਪਾਲਣ ਕਰਨ ਲਈ ਹੋਰ ਸਮਾਂ ਮੰਗਿਆ ਸੀ ਅਤੇ ਇਸ ਦੇ ਲਈ ਸਰਕਾਰ ਨਾਲ ਸੰਪਰਕ ਕੀਤਾ ਸੀ। ਸਭ ਤੋਂ ਪਹਿਲਾਂ ਸਰਕਾਰ ਨੇ ਨਵੇਂ ਆਈ.ਟੀ. ਨਿਯਮਾਂ ਦਾ ਐਲਾਨ ਫਰਵਰੀ ਵਿੱਚ ਕੀਤਾ ਸੀ।
ਭਾਰਤ ਵਿਚ ਮਾਈਕਰੋ-ਬਲੌਗਿੰਗ ਸਾਈਟ ਟਵਿੱਟਰ ਨੂੰ ਦਿੱਤੀ ਕਾਨੂੰਨੀ ਸੁਰੱਖਿਆ ਹੁਣ ਖ਼ਤਮ ਹੋ ਗਈ ਹੈ। ਟਵਿੱਟਰ ਨੂੰ ਆਈ .ਟੀ ਐਕਟ ਦੀ ਧਾਰਾ 79 ਤਹਿਤ ਇਹ ਕਾਨੂੰਨੀ ਸੁਰੱਖਿਆ ਮਿਲੀ ਹੈ। ਇਸ ਭਾਗ ਨੇ ਟਵਿੱਟਰ ਨੂੰ ਕਿਸੇ ਕਾਨੂੰਨੀ ਕਾਰਵਾਈ, ਮਾਣਹਾਨੀ ਜਾਂ ਜੁਰਮਾਨੇ ਤੋਂ ਛੋਟ ਦਿੱਤੀ ਹੈ। ਕਾਨੂੰਨੀ ਸੁਰੱਖਿਆ ਖਤਮ ਹੁੰਦੇ ਹੀ ਟਵਿੱਟਰ ਖ਼ਿਲਾਫ਼ ਪਹਿਲਾ ਕੇਸ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਦਰਜ ਕੀਤਾ ਗਿਆ ਹੈ। ਟਵਿੱਟਰ ਵੱਲੋਂ ਇਨ੍ਹਾਂ ਨਵੇਂ ਨਿਯਮਾਂ ਨੂੰ ਮੰਨਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।