ਕਰਨਾਟਕ ‘ਚ ਇੱਕ ਭਿਆਨਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਕਰਨਾਟਕ ਦੇ ਹਾਸਨ ਵਿੱਚ ਇੱਕ ਟੈਂਪੂ ਟਰੈਵਲਰ, ਇੱਕ ਟੈਂਕਰ ਤੇ ਇਕ ਬੱਸ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ‘ਚ 9 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ।ਜਦਕਿ 10 ਲੋਕ ਜ਼ਖਮੀ ਹਨ। ਮਰਨ ਵਾਲਿਆਂ ਵਿੱਚ ਚਾਰ ਬੱਚੇ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ: ਸੁੰਦਰ ਸ਼ਾਮ ਅਰੋੜਾ 50 ਲੱਖ ਦੀ ਰਿਸ਼ਵਤ ਦੇਣ ਦੇ ਦੋਸ਼ ਹੇਠ ਗ੍ਰਿਫਤਾਰ
ਦੱਸਿਆ ਜਾ ਰਿਹਾ ਹੈ ਕਿ ਸ਼ਿਵਮੋਗਾ ਵੱਲ ਜਾ ਰਹੀ ਬੱਸ ਨੇ ਟੈਂਪੂ ਟਰੈਵਲਰ ਨੂੰ ਟੱਕਰ ਮਾਰ ਦਿੱਤੀ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ।ਪੁਲਿਸ ਮੁਤਾਬਕ ਇਹ ਘਟਨਾ ਗਾਂਧੀਨਗਰ ਨੇੜੇ ਅਰਸੀਕੇਰੇ ਤਾਲੁਕਾ ਵਿੱਚ ਵਾਪਰੀ। ਟੈਂਪੋ ਟਰੈਵਲਰ ਅਤੇ ਟੈਂਕਰ ਦੀ ਰਫ਼ਤਾਰ ਤੇਜ਼ ਦੱਸੀ ਗਈ।ਤਿੰਨੋਂ ਵਾਹਨਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।