ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਇੱਕ ਭਿਆਨਕ ਹਾਦਸਾ ਵਾਪਰ ਗਿਆ ਹੈ। ਜਾਣਕਾਰੀ ਅਨੁਸਾਰ ਸੈਲਾਨੀਆਂ ਨਾਲ ਭਰਿਆ ਵਾਹਨ ਪਹਾੜੀ ਤੋਂ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਦੇਰ ਰਾਤ ਕਰੀਬ ਸਾਢੇ ਅੱਠ ਵਜੇ ਐਨਐਚ 305 ਉਤੇ ਵਾਪਰਿਆ ਦੱਸਿਆ ਜਾ ਰਿਹਾ ਹੈ। ਕੁੱਲੂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਵਾਹਨ ਵਿੱਚ ਡਰਾਈਵਰ ਸਮੇਤ 17 ਲੋਕ ਸਨ। ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ਉਤੇ ਪਹੁੰਚ ਗਈਆਂ।
ਇਹ ਵੀ ਪੜ੍ਹੋ: ਚੰਡੀਗੜ੍ਹ ‘ਚ ਪ੍ਰਾਈਵੇਟ ਬੱਸਾਂ ਦੀ ਐਂਟਰੀ ਹੋਵੇਗੀ ਬੰਦ! ਪੰਜਾਬ ਦੀ ਨਵੀਂ ਟਰਾਂਸਪੋਰਟ ਸਕੀਮ ਨੂੰ…
ਕੁੱਲੂ ਦੇ ਐਸਪੀ ਗੁਰਦੇਵ ਸਿੰਘ ਨੇ ਕਿਹਾ ਕਿ ਇਸ ਘਟਨਾ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ। ਪੰਜ ਜ਼ਖਮੀਆਂ ਨੂੰ ਕੁੱਲੂ ਦੇ ਜੋਨਲ ਹਸਪਤਾਲ ਭੇਜ ਦਿੱਤਾ ਗਿਆ ਅਤੇ ਪੰਜ ਦਾ ਸਥਾਨਕ ਹਸਪਤਾਲ ਵਿੱਚ ਇਲਾਜ ਚਲ ਰਿਹਾ ਹੈ।