ਲੁਧਿਆਣਾ ‘ਚ ਇੱਕ ਫੈਕਟਰੀ ‘ਚ ਅੱਗ ਲੱਗ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਲੁਧਿਆਣਾ ਦੀ ਜੋਧੇਵਾਲ ਬਸਤੀ ਦੇ ਕੋਲ ਅੱਜ ਸਵੇਰੇ ਇੱਕ ਧਾਗਾ ਫੈਕਟਰੀ ਵਿੱਚ ਅੱਗ ਲੱਗ ਗਈ।
ਦੱਸਿਆ ਜਾ ਰਿਹਾ ਕਿ ਇਹ ਅੱਗ ਨਿਊ ਸ਼ਕਤੀ ਨਗਰ ਦੀ ਗਲੀ ਨੰਬਰ 8 ਵਿੱਚ ਸਥਿਤ ਸ਼੍ਰੀ ਰਾਮ ਮੂਲ ਟਰੇਡਰਜ਼ ਫੈਕਟਰੀ ਦੀ ਚੌਥੀ ਮੰਜ਼ਿਲ ਵਿੱਚ ਲੱਗੀ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦੀ ਉੱਨ ਸੜ ਗਈ ਹੈ।
ਫੈਕਟਰੀ ਵਿਚ ਅੱਗ ਲੱਗਣ ਤੋਂ ਬਾਅਦ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ ਹੈ।