ਮੋਗਾ ਦੇ ਸ਼ੈਲਰ ‘ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ
ਸ਼ਹਿਰ ਦੇ ਬਾਘਾ ਪੁਰਾਣਾ ਮੂਡਕੀ ਰੋਡ ‘ਤੇ ਸਥਿਤ ਇੱਕ ਸ਼ੈਲਰ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਸੂਚਨਾ ਮਿਲਣ ’ਤੇ ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਵੀ ਮੌਕੇ ’ਤੇ ਪੁੱਜੇ।
ਇਹ ਵੀ ਪੜ੍ਹੋ: ਵਿਧਾਨ ਸਭਾ ਨੇ ਜਾਰੀ ਕੀਤੇ ਹੁਕਮ, ਰਾਜਾ ਵੜਿੰਗ ਅਤੇ ਰੰਧਾਵਾ ਨੂੰ ਖਾਲੀ ਕਰਨੇ ਪੈਣਗੇ ਸਰਕਾਰੀ ਘਰ
ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ‘ਤੇ ਪਾਇਆ ਕਾਬੂ
ਜਾਣਕਾਰੀ ਦਿੰਦਿਆਂ ਵਿਧਾਇਕ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਕਸਬਾ ਬਾਘਾ ਮੁੱਦਕੀ ਰੋਡ ’ਤੇ ਸਥਿਤ ਇੱਕ ਸ਼ੈਲਰ ਵਿੱਚ ਅਚਾਨਕ ਅੱਗ ਲੱਗ ਗਈ। ਜਿਸ ਨੇ ਕੁਝ ਹੀ ਸਮੇਂ ਵਿੱਚ ਇੱਕ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਇਸ ਸ਼ੈਲਰ ਤੋਂ ਚੌਲਾਂ ਦੀ ਬਰਾਮਦ ਕੀਤੀ ਜਾਂਦੀ ਸੀ। ਕਰੋੜਾਂ ਦਾ ਸਾਮਾਨ ਰੱਖਿਆ ਹੋਇਆ ਸੀ। ਸਭ ਕੁਝ ਸੜ ਕੇ ਤਬਾਹ ਹੋ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।