ਤਾਮਿਲਨਾਡੂ ਤੋਂ ਇੱਕ ਦਰਦਨਾਕ ਹਾਦਸੇ ਦੀ ਖਬਰ ਸਾਹਮਣੇ ਆ ਰਹੀ ਹੈ। ਤ੍ਰਿਚੀ-ਚੇਨਈ ਰਾਸ਼ਟਰੀ ਰਾਜਮਾਰਗ ‘ਤੇ ਮੰਗਲਵਾਰ ਤੜਕੇ ਛੇ ਵਾਹਨ ਆਪਸ ਵਿਚ ਟਕਰਾ ਗਏ ਅਤੇ ਇਸ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਲੋਕਾਂ ਦੀ ਮੌਤ ਹੋ ਗਈ।

ਇਸ ਹਾਦਸੇ ‘ਚ ਕੁੱਡਲੌਰ ਜ਼ਿਲ੍ਹੇ ਦੇ ਵੇਅਪੁਰ ਨੇੜੇ ਰਾਸ਼ਟਰੀ ਰਾਜਮਾਰਗ ‘ਤੇ 2 ਪ੍ਰਾਈਵੇਟ ਬੱਸਾਂ, 2 ਲਾਰੀਆਂ ਅਤੇ 2 ਕਾਰਾਂ ਆਪਸ ‘ਚ ਟਕਰਾ ਗਈਆਂ।

ਮੁਤਾਬਕ ਇਸ ਹਾਦਸੇ ‘ਚ 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ‘ਚ ਡਰਾਈਵਰ ਸਮੇਤ ਇੱਕੋ ਪਰਿਵਾਰ ਦੀਆਂ 2 ਔਰਤਾਂ ਅਤੇ 2 ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਤੁਰੰਤ ਪੁਲਿਸ ਅਤੇ ਫਾਇਰ ਵਿਭਾਗ ਨੂੰ ਦਿੱਤੀ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ‘ਤੇ ਪਹੁੰਚ ਗਈ। ਕਾਫੀ ਮੁਸ਼ੱਕਤ ਤੋਂ ਬਾਅਦ ਮ੍ਰਿਤਕਾਂ ਦੀ ਲਾਸ਼ਾਂ ਨੂੰ ਬਰਾਮਦ ਕਰਕੇ ਪੋਸਟਮਾਰਟਮ ਲਈ ਵੇਅਪੁਰ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ।

ਪੁਲਿਸ ਨੇ ਹਾਦਸੇ ਦੇ ਸਬੰਧ ਵਿੱਚ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਜਾਂਚ ਕਰ ਰਹੀ ਹੈ ਕਿ ਹਾਦਸੇ ਵਿੱਚ ਸ਼ਾਮਲ ਵਿਅਕਤੀ ਕਿਸ ਸ਼ਹਿਰ ਨਾਲ ਸਬੰਧਤ ਹਨ। ਹਾਦਸੇ ਤੋਂ ਬਾਅਦ ਕੌਮੀ ਮਾਰਗ ’ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।