ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ।ਜਾਣਕਾਰੀ ਅਨੁਸਾਰ ਇਸ ਹਾਦਸੇ ‘ਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਤੋਂ ਜ਼ਿਆਦਾ ਯਾਤਰੀ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਧੌਰਹਰਾ ਤੋਂ ਲਖਨਊ ਜਾ ਰਹੀ ਇੱਕ ਨਿੱਜੀ ਬੱਸ ਅਤੇ ਇੱਕ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ‘ਚ 6 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਦੀ ਇਲਾਜ ਦੌਰਾਨ ਮੌਤ ਹੋ ਗਈ।

ਇਹ ਵੀ ਪੜ੍ਹੋ: ਨੋਟਬੰਦੀ ਵਿਰੁੱਧ ਦਾਇਰ ਪਟੀਸ਼ਨਾਂ ‘ਤੇ ਅੱਜ ਹੋਵੇਗੀ ਸੁਣਵਾਈ, 5 ਮੈਂਬਰੀ ਸੰਵਿਧਾਨਕ ਬੈਂਚ ਦਾ ਕੀਤਾ…

ਹਾਦਸੇ ‘ਚ ਜ਼ਖਮੀ ਹੋਏ ਕਰੀਬ 25 ਯਾਤਰੀਆਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਵਿੱਚ 35-40 ਲੋਕ ਸਵਾਰ ਸਨ। ਹਾਦਸਾ ਵਾਪਰਨ ਸਮੇਂ ਬੱਸ ਦੀ ਰਫ਼ਤਾਰ ਬਹੁਤ ਤੇਜ਼ ਸੀ। ਏਡੀਐਮ ਸੰਜੇ ਕੁਮਾਰ ਨੇ ਦੱਸਿਆ ਕਿ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 25 ਯਾਤਰੀ ਜ਼ਖ਼ਮੀ ਹਨ। ਕੁਝ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਇਲਾਜ ਲਈ ਲਖਨਊ ਰੈਫਰ ਕਰ ਦਿੱਤਾ ਗਿਆ ਹੈ।

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਲਖੀਮਪੁਰ ਖੀਰੀ ਜ਼ਿਲੇ ‘ਚ ਹੋਏ ਸੜਕ ਹਾਦਸੇ ‘ਚ ਜਾਨੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਨੇ ਵਿਛੜੀ ਰੂਹ ਦੀ ਸ਼ਾਂਤੀ ਦੀ ਕਾਮਨਾ ਕਰਦੇ ਹੋਏ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਾਵੇ ਅਤੇ ਉਨ੍ਹਾਂ ਦਾ ਢੁੱਕਵਾਂ ਇਲਾਜ ਕੀਤਾ ਜਾਵੇ। ਉਨ੍ਹਾਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।

LEAVE A REPLY

Please enter your comment!
Please enter your name here