ਬਰਨਾਲਾ ‘ਚ ਭਿਆਨਕ ਸੜਕ ਹਾਦਸਾ, 2 ਦੀ ਮੌਤ, 2 ਜ਼ਖਮੀ || Punjab News

0
7

ਬਰਨਾਲਾ ‘ਚ ਭਿਆਨਕ ਸੜਕ ਹਾਦਸਾ, 2 ਦੀ ਮੌਤ, 2 ਜ਼ਖਮੀ

ਬਰਨਾਲਾ ਵਿੱਚ ਇੱਕ ਕਾਰ ਸੰਤੁਲਨ ਗੁਆਉਣ ਕਾਰਨ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ‘ਚ ਇਕ ਔਰਤ ਸਮੇਤ 2 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ- ਅਮਰੀਕਾ ‘ਚ ਹਰਿਆਣਾ ਨੌਜਵਾਨ ਮੋਸਟ ਵਾਂਟੇਡ, FBI ਨੇ ਜਾਰੀ ਕੀਤਾ ਪੋਸਟਰ

ਸਿਵਲ ਹਸਪਤਾਲ ਤਪਾ ਵਿੱਚ ਜ਼ੇਰੇ ਇਲਾਜ ਸਲਵਿੰਦਰ ਕੁਮਾਰ ਵਾਸੀ ਗੰਗਾਨਗਰ ਨੇ ਦੱਸਿਆ ਕਿ ਅੱਜ ਸਵੇਰੇ ਉਹ ਆਪਣੇ ਭਰਾ ਕੁਲਵਿੰਦਰ ਕੁਮਾਰ, ਭਰਜਾਈ ਗੀਤਾ ਰਾਣੀ ਅਤੇ ਮਾਤਾ ਗੁਰਦੇਵ ਕੌਰ ਨਾਲ ਕਾਰ ਵਿੱਚ ਗੰਗਾਨਗਰ ਤੋਂ ਚੰਡੀਗੜ੍ਹ ਜਾ ਰਿਹਾ ਸੀ। ਜਦੋਂ ਉਹ ਬਰਨਾਲਾ-ਬਠਿੰਡਾ ਮੁੱਖ ਸੜਕ ’ਤੇ ਤਪਾ ਓਵਰਬ੍ਰਿਜ ਕੋਲ ਪੁੱਜਿਆ ਤਾਂ ਅਚਾਨਕ ਕਾਰ ਆਪਣਾ ਸੰਤੁਲਨ ਗੁਆ ​​ਬੈਠੀ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ।

ਮੌਕੇ ‘ਤੇ ਹੀ ਮੌਤ ਹੋਈ

ਇਸ ਹਾਦਸੇ ‘ਚ ਕਾਰ ਚਾਲਕ ਕੁਲਵਿੰਦਰ ਕੁਮਾਰ ਅਤੇ ਗੁਰਦੇਵ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖਮੀਆਂ ਨੂੰ ਮਿੰਨੀ ਸਹਾਰਾ ਵੈਲਫੇਅਰ ਕਲੱਬ ਅਤੇ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ ਗਿਆ।

 

LEAVE A REPLY

Please enter your comment!
Please enter your name here