ਮੱਧ ਪ੍ਰਦੇਸ਼ ਦੇ ਬੈਤੁਲ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਬੈਤੁਲ ਜ਼ਿਲੇ ਦੇ ਝੱਲਰ ਥਾਣਾ ਖੇਤਰ ‘ਚ ਇਕ ਬੱਸ ਅਤੇ ਕਾਰ ਦੀ ਆਹਮੋ-ਸਾਹਮਣੇ ਤੋਂ ਟੱਕਰ ਹੋ ਗਈ, ਜਿਸ ‘ਚ 11 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਇਕ ਯਾਤਰੀ ਜ਼ਖਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਬੈਤੂਲ ਦੇ ਐਸਪੀ ਸ਼ਿਮਲਾ ਪ੍ਰਸਾਦ ਨੇ ਇਸ ਹਾਦਸੇ ਦੀ ਜਾਣਕਾਰੀ ਦਿੱਤੀ ਹੈ।
ਮੀਡੀਆ ਰਿਪੋਰਟ ਅਨੁਸਾਰ ਬੱਸ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋਈ ਅਤੇ ਕਾਰ ਚਕਨਾਚੂਰ ਹੋ ਗਈ। ਮੰਨਿਆ ਜਾ ਰਿਹਾ ਹੈ ਕਿ ਕਾਰ ‘ਚ ਸਵਾਰ ਜ਼ਿਆਦਾਤਰ ਯਾਤਰੀਆਂ ਦੀ ਮੌਤ ਹੋ ਗਈ ਹੈ। ਬੱਸ ਦਾ ਸਿਰਫ਼ ਅਗਲਾ ਹਿੱਸਾ ਹੀ ਨੁਕਸਾਨਿਆ ਗਿਆ ਹੈ।
ਇਸ ਤੋਂ ਪਹਿਲਾਂ 21 ਅਕਤੂਬਰ ਦੀ ਰਾਤ ਨੂੰ ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਇੱਕ ਭਿਆਨਕ ਸੜਕ ਹਾਦਸਾ ਹੋਇਆ ਸੀ। ਦੀਵਾਲੀ ਤੋਂ 2 ਦਿਨ ਪਹਿਲਾਂ ਹੀ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ ਸੀ, ਜਿਸ ‘ਚ 15 ਲੋਕਾਂ ਦੀ ਜਾਨ ਚਲੀ ਗਈ ਸੀ। ਬੱਸ ਵਿੱਚ ਮਜ਼ਦੂਰ ਸਵਾਰ ਸਨ, ਜੋ ਹੈਦਰਾਬਾਦ ਤੋਂ ਯੂਪੀ ਦੀ ਰਾਜਧਾਨੀ ਲਖਨਊ ਆ ਰਹੇ ਸਨ।