ਸ਼ਿਮਲਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਇੱਕ ਵਿਅਕਤੀ ਦੀ ਹੋਈ ਮੌ.ਤ || Today News

0
154

ਸ਼ਿਮਲਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਇੱਕ ਵਿਅਕਤੀ ਦੀ ਹੋਈ ਮੌ.ਤ

ਸ਼ਿਮਲੇ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਜਾਣਕਾਰੀ ਅਨੁਸਾਰ ਸ਼ਿਮਲਾ ਦੇ ਨਾਲ ਲੱਗਦੇ ਚਨੋਗ ਪੰਚਾਇਤ ਦੇ ਕਾਫਲੇਟ ਪਿੰਡ ਵਿੱਚ ਬੀਤੀ ਸ਼ਾਮ ਇੱਕ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਵਿੱਚ ਇੱਕ ਅਧਿਆਪਕ ਦੀ ਮੌਤ ਹੋ ਗਈ, ਜਦੋਂ ਕਿ ਉਸ ਦੇ ਦੋ ਪੁੱਤਰ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

‘ਆਪ’ ਵਿਧਾਇਕ ਵਿਜੇ ਪ੍ਰਤਾਪ ਦੀ ਪਤਨੀ ਦਾ ਹੋਇਆ ਦਿਹਾਂਤ || Today News

ਜਾਣਕਾਰੀ ਮੁਤਾਬਕ ਇਹ ਹਾਦਸਾ ਸ਼ੁੱਕਰਵਾਰ ਦੇਰ ਸ਼ਾਮ ਨੂੰ ਉਸ ਸਮੇਂ ਵਾਪਰਿਆ ਜਦੋਂ ਅਧਿਆਪਕ ਸਕੂਲ ਤੋਂ ਬਾਅਦ ਆਪਣੇ ਬੇਟਿਆਂ ਨਾਲ ਘਰ ਪਰਤ ਰਿਹਾ ਸੀ। ਇਸ ਦੌਰਾਨ ਪਿੰਡ ਕਫਲੈਟ ਨੇੜੇ ਉਸ ਦੀ ਕਾਰ ਐਚਪੀ-19-0103 ਬੇਕਾਬੂ ਹੋ ਕੇ ਡੂੰਘੀ ਖਾਈ ਵਿੱਚ ਜਾ ਡਿੱਗੀ। ਕਾਰ ਨੂੰ ਪਵਨ ਦੇਵ ਚਲਾ ਰਿਹਾ ਸੀ।

ਬਤੌਰ ਅਧਿਆਪਕ ਸੇਵਾ ਨਿਭਾ ਰਿਹਾ ਸੀ ਮ੍ਰਿਤਕ ਵਿਅਕਤੀ

ਮ੍ਰਿਤਕ ਪਵਨ ਦੇਵ ਮੂਲ ਰੂਪ ਤੋਂ ਸੋਲਨ ਜ਼ਿਲ੍ਹੇ ਦੀ ਲੋਹਾਰ ਘਾਟ ਤਹਿਸੀਲ ਅਰਕੀ ਦਾ ਰਹਿਣ ਵਾਲਾ ਸੀ। ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਣੌਗ ਵਿੱਚ ਬਤੌਰ ਅਧਿਆਪਕ ਸੇਵਾ ਨਿਭਾ ਰਿਹਾ ਸੀ। ਅੱਜ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।

 

LEAVE A REPLY

Please enter your comment!
Please enter your name here