ਮੁੰਬਈ ਐਕਸਪ੍ਰੈਸ ਹਾਈਵੇਅ ‘ਤੇ ਭਿਆਨਕ ਸੜਕ ਹਾਦਸਾ, 4 ਦੀ ਮੌਤ
ਮੁੰਬਈ ਐਕਸਪ੍ਰੈਸ ਹਾਈਵੇਅ ਨੇੜੇ ਇੱਕ ਬੱਸ ਦੀ ਟਰੈਕਟਰ ਨਾਲ ਟੱਕਰ ਹੋ ਗਈ। ਇਸ ਕਾਰਨ ਬੱਸ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਹੋ ਗਏ।
ਇਹ ਵੀ ਪੜੋ: Zomato ਦੇ CEO ਦੀਪਇੰਦਰ ਗੋਇਲ ਨੇ ਰਚਾ ਇਤਿਹਾਸ, ਬਣੇ ਅਰਬਪਤੀ
ਸਾਰੇ ਜ਼ਖ਼ਮੀਆਂ ਨੂੰ ਨੇੜਲੇ ਐਮਜੀਐਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਨਵੀਂ ਮੁੰਬਈ ਪੁਲਿਸ ਦੇ ਡੀਸੀਪੀ ਪੰਕਜ ਦਹਾਨੇ ਨੇ ਦੱਸਿਆ ਕਿ ਬੱਸ ਸ਼ਰਧਾਲੂਆਂ ਨੂੰ ਲੈ ਕੇ ਡੋਂਬੀਵਾਲੀ ਦੇ ਕੇਸਰ ਪਿੰਡ ਤੋਂ ਪੰਧਰਪੁਰ ਜਾ ਰਹੀ ਸੀ।