ਰਾਮਪੁਰਾ, 27 ਜਨਵਰੀ 2026 : ਪੰਜਾਬ ਦੇ ਸ਼ਹਿਰ ਪਠਾਨਕੋੋਟ (Pathankot) ਦੇ ਮੁਹੱਲਾ ਰਾਮਪੁਰਾ ਵਿਖੇ ਬਣੇ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦੇ ਅੰਗਾਂ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ।
ਬੇਅਦਬੀ ਕਾਰਨ ਸੰਗਤਾਂ ਅੰਦਰ ਫੈਲਿਆ ਰੋਸ ਤੇ ਮਾਹੌਲ ਹੋਇਆ ਤਣਾਅਪੂਰਨ
ਪਠਾਨਕੋਟ ਦੇ ਜਿਸ ਮੁਹੱਲਾ ਰਾਮਪੁਰਾ ਦੇ ਵਿੱਚ ਬਣੇ ਗੁਰਦੁਆਰਾ ਸਾਹਿਬ (Gurdwara Sahib) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ (Sacrilege) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਤੋਂ ਬਾਅਦ ਸੰਗਤਾਂ ’ਚ ਭਾਰ ਰੋਸ ਹੈ ਮਾਹੌਲ ਵੀ ਕਾਫੀ ਤਣਾਅਪੂਰਨ ਬਣ ਗਿਆ ਹੈ । ਇਸ ਮੌਕੇ ਪਹੁੰਚੀ ਪੁਲਸ ਵੱਲੋਂ ਮਾਹੌਲ ਨੂੰ ਸ਼ਾਂਤ ਕਰਵਾਇਆ ਗਿਆ । ਗੁਰਦੁਆਰਾ ਸਾਹਿਬ ਵਿਖੇ ਸਤਿਕਾਰ ਕਮੇਟੀ ਦੇ ਭਾਈ ਬਲਬੀਰ ਸਿੰਘ ਮੁੱਛਲ ਮੈਂਬਰ ਸਮੇਤ ਪਹੁੰਚੇ ਅਤੇ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਜ਼ਖ਼ਮੀ ਹੋਏ ਅੰਗਾਂ ਨੂੰ ਸੰਭਾਲਿਆ ।
ਸਰੂਪ ਦੇ ਜ਼ਖ਼ਮੀ ਅੰਗਾਂ ਨੂੰ ਭੇਜਿਆ ਗਿਆ ਗੁਰਦੁਆਰਾ ਬਾਰਠ ਸਾਹਿਬ
ਗੁਰਦੁਆਰਾ ਸਾਹਿਬ ਦੀ ਕਮੇਟੀ ਅਤੇ ਗ੍ਰੰਥੀ ਸਿੰਘ ਨਾਲ ਗੱਲਬਾਤ ਕੀਤੀ ਗਈ ਪਰ ਸਤਿਕਾਰ ਕਮੇਟੀ ਨੂੰ ਗੁਰਦੁਆਰਾ ਸਾਹਿਬ ਦੀ ਕਮੇਟੀ ਅਤੇ ਗ੍ਰੰਥੀ ਸਿੰਘ ਕੋਈ ਢੁਕਵਾਂ ਜਵਾਬ ਨਾ ਦੇ ਸਕੇ । ਸਤਿਕਾਰ ਕਮੇਟੀ ਦੇ ਮੈਂਬਰਾਂ ਅਤੇ ਸੰਗਤ ਵਿਚ ਰੋਸ ਬਣਿਆ ਹੋਇਆ ਸੀ, ਉਥੇ ਹੀ ਗੁਰੂ ਗ੍ਰੰਥ ਸਾਹਿਬ ਜੀ ਦੇ ਜ਼ਖ਼ਮੀ ਹੋਏ ਅੰਗਾਂ ਸਮੇਤ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਰੇ ਸਰੂਪ ਗੁਰਦੁਆਰਾ ਬਾਰਠ ਸਾਹਿਬ ਵਿਖੇ ਭੇਜ ਦਿਤੇ ਗਏ । ਪੁਲਿਸ ਅਧਿਕਾਰੀਆਂ (Police officers) ਨੂੰ ਸੰਗਤਾਂ ਨੂੰ ਭਰੋਸਾ ਦਿਵਾਇਆ ਕਿ ਮਾਮਲੇ ਦੀ ਜਾਂਚ ਕਰਕੇ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਕਰਵਾਈ ਕਰਨ ਦਾ ਭਰੋਸਾ ਦਿੱਤਾ ਅਤੇ ਸੰਗਤਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ।
Read More : ਜੱਥੇਦਾਰ ਗੜਗੱਜ ਨੇ ਲਿਆ ਬੇਅਦਬੀ ਦੀ ਘਟਨਾ ਦਾ ਸਖ਼ਤ ਨੋਟਿਸ









