ਪੰਜ ਸਿੱਖ ਸਾਹਿਬਾਨਾਂ ਦਾ ਵੱਡਾ ਫੈਸਲਾ, ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਦਿੱਤਾ ਗਿਆ ਕਰਾਰ || Punjab Update

0
30
The big decision of the five Sikh Sahibs, Sukhbir Singh Badal was awarded salary

ਪੰਜ ਸਿੱਖ ਸਾਹਿਬਾਨਾਂ ਦਾ ਵੱਡਾ ਫੈਸਲਾ, ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਦਿੱਤਾ ਗਿਆ ਕਰਾਰ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਪੰਜ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਹੈ। ਨਾਲ ਹੀ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਪੰਜ ਸਾਹਿਬਾਨ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਅਕਾਲੀ ਸਰਕਾਰ ਵੇਲੇ ਰਹੇ ਕੈਬਨਿਟ ਮੰਤਰੀਆਂ ਨੂੰ ਵੀ 15 ਦਿਨਾਂ ਦੇ ਅੰਦਰ ਆਪਣਾ ਸਪੱਸ਼ਟੀਕਰਨ ਦੇਣ ਦਾ ਆਦੇਸ਼ ਕੀਤਾ ਗਿਆ ਹੈ।

ਅਕਾਲ ਤਖ਼ਤ ‘ਤੇ ਪੇਸ਼ ਹੋ ਕੇ ਆਪਣੇ ਗੁਨਾਹਾਂ ਦੀ ਮੰਗਣੀ ਪਵੇਗੀ ਮਾਫ਼ੀ

ਸੁਖਬੀਰ ਬਾਦਲ ਨੂੰ ਨਿਮਾਣੇ ਸਿੱਖ ਵਾਂਗ 15 ਦਿਨਾਂ ਦੇ ਅੰਦਰ ਅਕਾਲ ਤਖ਼ਤ ‘ਤੇ ਪੇਸ਼ ਹੋ ਕੇ ਆਪਣੇ ਗੁਨਾਹਾਂ ਦੀ ਮਾਫ਼ੀ ਮੰਗਣੀ ਪਵੇਗੀ। ਜਥੇਦਾਰ ਸਾਹਿਬ ਨੇ ਆਦੇਸ਼ ਦਿੱਤਾ ਕਿ ਜਦੋਂ ਤਕ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਨਹੀਂ ਹੁੰਦੇ ਉਦੋਂ ਤਕ ਉਹਨਾਂ ਨੂੰ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ।ਜਥੇਦਾਰ ਨੇ ਕਿਹਾ ਕਿ 2007 ਤੋਂ 2017 ਤੱਕ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

22 ਮਿੰਟ ਚੱਲੀ ਮੀਟਿੰਗ ਤੋਂ ਬਾਅਦ ਸੁਣਾਇਆ ਆਪਣਾ ਫੈਸਲਾ

ਤਕਰੀਬਨ 22 ਮਿੰਟ ਚੱਲੀ ਮੀਟਿੰਗ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਨੇ ਆਪਣਾ ਫੈਸਲਾ ਸੁਣਾਇਆ ਹੈ। ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਬਲਜੀਤ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਸ਼ਾਮਲ ਹਨ।

LEAVE A REPLY

Please enter your comment!
Please enter your name here