ਸੇਵਾ ਕੇਂਦਰ ਨਾਲ ਜੁੜੀ ਵੱਡੀ ਖ਼ਬਰ , ਰੱਖੜੀ ਵਾਲੇ ਦਿਨ ਖੁੱਲ੍ਹਣਗੇ ਇੰਨੇ ਵਜੇ ? || Punjab Update

0
76
The big news related to the service center, will it open on Rakhi day at this time?

ਸੇਵਾ ਕੇਂਦਰ ਨਾਲ ਜੁੜੀ ਵੱਡੀ ਖ਼ਬਰ , ਰੱਖੜੀ ਵਾਲੇ ਦਿਨ ਖੁੱਲ੍ਹਣਗੇ ਇੰਨੇ ਵਜੇ ?

ਪੂਰੇ ਦੇਸ਼ ਭਰ ਵਿੱਚ 19 ਅਗਸਤ ਨੂੰ ਰੱਖੜੀਆਂ ਦਾ ਤਿਉਹਾਰ ਮਨਾਇਆ ਜਾਣਾ ਹੈ ਜਿਸਦੇ ਮੱਦੇਨਜਰ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਵਿੱਚ ਰੱਖੜੀ ਵਾਲੇ ਦਿਨ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸਵੇਰੇ 11:00 ਵਜ੍ਹੇ ਤੋਂ ਸ਼ਾਮ 05:00 ਵਜੇ ਤੱਕ ਖੁੱਲ੍ਹੇ ਰਹਿਣਗੇ। ਦੱਸ ਦਈਏ ਕਿ ਪੰਜਾਬ ਸਰਕਾਰ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ, ਪੰਜਾਬ ਵੱਲੋਂ ਰੱਖੜੀ ਵਾਲੇ ਦਿਨ ਵੀ ਸਾਰੇ ਸੇਵਾ ਕੇਂਦਰ ਕਾਰਜਸ਼ੀਲ ਰਹਿਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਸਾਂਝੀ ਕੀਤੀ।

ਸਵੇਰੇ 11:00 ਵਜ੍ਹੇ ਤੋਂ ਸ਼ਾਮ 05:00 ਵਜੇ ਤੱਕ ਰਹਿਣਗੇ ਖੁੱਲ੍ਹੇ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਰੱਖੜੀ ਵਾਲੇ ਦਿਨ 19 ਅਗਸਤ 2024 ਦਿਨ ਸੋਮਵਾਰ ਨੂੰ ਸਵੇਰੇ 11:00 ਵਜ੍ਹੇ ਤੋਂ ਸ਼ਾਮ 05:00 ਵਜੇ ਤੱਕ ਖੁੱਲ੍ਹੇ ਰਹਿਣਗੇ।

ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਡੋਰ ਸਟੈੱਪ ਸਰਵਿਸ

ਉਨ੍ਹਾਂ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਡੋਰ ਸਟੈੱਪ ਸਰਵਿਸ ਰਾਹੀਂ 1076 ’ਤੇ ਕਾਲ ਕਰਕੇ ਘਰ ਬੈਠੇ ਹੀ ਸੇਵਾ ਕੇਂਦਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ 43 ਪ੍ਰਕਾਰ ਦੀਆਂ ਪ੍ਰਸ਼ਾਸਨਿਕ ਸੇਵਾਵਾਂ ਲਾਭ ਲੈਣ ਅਤੇ ਆਪਣੇ ਕੀਮਤੀ ਸਮੇਂ ਦੀ ਬਚਤ ਕਰਨ।

 

LEAVE A REPLY

Please enter your comment!
Please enter your name here