ਚੰਡੀਗੜ੍ਹ ‘ਚ ਰੇਲਵੇ ਟਰੈਕ ‘ਤੇ ਇੱਕ ਬੱਚੀ ਦੀ ਲਾਸ਼ ਮਿਲਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 2 ਨੇੜੇ ਰੇਲਵੇ ਟਰੈਕ ‘ਤੇ 6 ਸਾਲਾ ਬੱਚੀ ਦੀ ਲਾਸ਼ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ ਹੈ।

ਜਾਣਕਾਰੀ ਅਨੁਸਾਰ ਬੀਤੀ ਸ਼ਾਮ 6 ਸਾਲਾ ਮਾਸੂਮ ਬੱਚੀ ਘਰੋਂ ਲਾਪਤਾ ਹੋ ਗਈ ਸੀ, ਜਿਸ ਦੀ ਲਾਸ਼ ਅੱਜ ਦੁਪਹਿਰੇ ਰੇਲਵੇ ਟਰੈਕ ਨੇੜਿਓਂ ਮਿਲੀ ਹੈ। ਮੁੱਢਲੀ ਜਾਣਕਾਰੀ ‘ਚ ਪਤਾ ਲੱਗਿਆ ਕਿ ਰੇਲਵੇ ਪੁਲਿਸ ਮੌਕੇ ’ਤੇ ਪਹੁੰਚ ਗਈ ਹੈ। ਪੁਲਿਸ ਨੇ ਬੱਚੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।