ਕਿਰਾਏ ਦੇ ਮਕਾਨ ‘ਚ ਦੇਹ ਵਪਾਰ ਦਾ ਧੰਦਾ, ਚਾਰ ਜੋੜਿਆ ਨੂੰ ਸ਼ੱਕੀ ਹਾਲਤ ‘ਚ ਕੀਤਾ ਕਾਬੂ
ਬਠਿੰਡਾ ਦੇ ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਗੋਨਿਆਣਾ ਰੋਡ ‘ਤੇ ਸਥਿਤ ਇਕ ਘਰ ‘ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼ ਕੀਤਾ ਹੈ। ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਛਾਪੇਮਾਰੀ ਦੌਰਾਨ ਪੁਲਿਸ ਟੀਮ ਨੇ ਚਾਰ ਮਹਿਲਾਵਾਂ ਅਤੇ ਚਾਰ ਪੁਰਸ਼ਾਂ ਅਤੇ ਇੱਕ ਕੋਠੀ ਦੇ ਮੈਨੇਜਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਹਾਲਾਂਕਿ ਪੁਲਿਸ ਨੇ ਪੁੱਛਗਿੱਛ ਕਰਨ ਤੋਂ ਬਾਅਦ ਮਹਿਲਾਵਾਂ ਨੂੰ ਛੱਡ ਦਿੱਤਾ, ਜਦਕਿ ਮਕਾਨ ਕਿਰਾਏ ‘ਤੇ ਲੈ ਕੇ ਹੋਟਲ ਬਣਾ ਕੇ ਚਲਾਉਣ ਵਾਲੇ ਵਿਅਕਤੀ ਸਮੇਤ ਕੁੱਲ 6 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਨੇਹੀਆਂਵਾਲਾ ਥਾਣੇ ਦੇ ਐਸਐਚਓ ਇੰਸਪੈਕਟਰ ਜਗਦੇਵ ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਪੁਲਿਸ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਬਠਿੰਡਾ-ਗੋਨਿਆਣਾ ਰੋਡ ’ਤੇ ਹਨੂੰਮਾਨ ਮੰਦਰ ਨੇੜੇ ਇੱਕ ਵੱਡੇ ਘਰ ਵਿੱਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਬਲਰਾਜ ਸਿੰਘ ਉਰਫ ਰਾਜਾ ਵਾਸੀ ਗੋਨਿਆਣਾ ਮੰਡੀ ਨੇ ਉਕਤ ਮਕਾਨ ਕਿਰਾਏ ‘ਤੇ ਲਿਆ ਹੋਇਆ ਹੈ ਅਤੇ ਗੋਨਿਆਣਾ ਮੰਡੀ ਦੇ ਰਹਿਣ ਵਾਲੇ ਚਰਨਜੀਤ ਸਿੰਘ ਨੂੰ ਇਸ ਦਾ ਮੈਨੇਜਰ ਰੱਖਿਆ ਹੋਇਆ ਹੈ, ਜੋ ਬਾਹਰੋਂ ਮਹਿਲਾਵਾਂ ਨੂੰ ਬੁਲਾ ਕੇ ਦੇਹ ਵਪਾਰ ਦਾ ਧੰਦਾ ਕਰਦਾ ਹੈ। ਨੌਜਵਾਨ ਮਰਦਾਂ ਅਤੇ ਔਰਤਾਂ ਨੂੰ ਘੰਟੇ ਦੇ ਹਿਸਾਬ ਨਾਲ ਕਮਰੇ ਵੀ ਕਿਰਾਏ ‘ਤੇ ਦਿੱਤੇ ਜਾਂਦੇ ਹਨ।
ਬਠਿੰਡਾ ‘ਚ ਰੇਲਗੱਡੀ ਨੂੰ ਪਟੜੀ ਤੋਂ ਉਤਾਰਨ ਦੀ ਸਾਜ਼ਿਸ਼, ਸਪੀਡ ਘੱਟ ਹੋਣ ਕਾਰਨ ਟਲਿਆ ਹਾਦਸਾ || Punjab Update
ਇੰਸਪੈਕਟਰ ਜਗਦੇਵ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਪੁਲਸ ਟੀਮ ਨੇ ਮੌਕੇ ‘ਤੇ ਛਾਪਾ ਮਾਰ ਕੇ ਚਾਰ ਜੋੜੇ ਸ਼ੱਕੀ ਹਾਲਤ ‘ਚ ਕਾਬੂ ਕੀਤੇ, ਜਦਕਿ ਇਕ ਮੈਨੇਜਰ ਚਰਨਜੀਤ ਸਿੰਘ ਵੀ ਮੌਕੇ ‘ਤੇ ਮੌਜੂਦ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਕਤ ਮਹਿਲਾਵਾਂ ਨੂੰ ਪੁੱਛਗਿੱਛ ਕਰਨ ਤੋਂ ਬਾਅਦ ਛੱਡ ਦਿੱਤਾ ਹੈ, ਜਦਕਿ ਮੌਕੇ ‘ਤੇ ਫੜੇ ਗਏ ਮੈਨੇਜਰ ਚਰਨਜੀਤ ਸਿੰਘ, ਬਲਜਿੰਦਰ ਸਿੰਘ, ਬਚਨ ਸਿੰਘ, ਸੋਹਣ ਸਿੰਘ ਅਤੇ ਰੇਸ਼ਮ ਸਿੰਘ ਅਤੇ ਬਲਰਾਜ ਸਿੰਘ, ਜਿਨ੍ਹਾਂ ਨੂੰ ਕਾਬੂ ਕਰ ਲਿਆ, ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ । ਜਿਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਜਾਵੇਗਾ।