ਕਾਂਗਰਸ ਸਰਕਾਰ ਦੇ ਚਾਰ ਸਾਬਕਾ ਮੰਤਰੀਆਂ ਖ਼ਿਲਾਫ਼ ਚੱਲੇਗਾ ਕੇਸ ,ਵਿਧਾਨ ਸਭਾ ਸਪੀਕਰ ਨੇ ਦਿੱਤੀ ਮਨਜ਼ੂਰੀ
ਹੁਣ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦੇ ਚਾਰ ਸਾਬਕਾ ਮੰਤਰੀਆਂ ਖ਼ਿਲਾਫ਼ ਅਦਾਲਤ ਵਿੱਚ ਕੇਸ ਦਾਇਰ ਕੀਤੇ ਜਾਣਗੇ। ਇਸ ਸਬੰਧੀ ਵਿਧਾਨ ਸਭਾ ਦੇ ਸਪੀਕਰ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਨ੍ਹਾਂ ਆਗੂਆਂ ਵਿੱਚ ਸਾਬਕਾ ਮੁੱਖ ਮੰਤਰੀ ਓਪੀ ਸੋਨੀ, ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ ਅਤੇ ਸੁੰਦਰ ਸ਼ਾਮ ਅਰੋੜਾ ਦੇ ਨਾਂ ਸ਼ਾਮਲ ਹਨ। ਦੱਸ ਦਈਏ ਕਿ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਪਹਿਲਾਂ ਵੀ ਚਲਾਨ ਪੇਸ਼ ਕੀਤੇ ਜਾ ਚੁੱਕੇ ਹਨ।
ਜੰਗਲਾਤ ਵਿਭਾਗ ‘ਚ ਕਰੋੜਾਂ ਰੁਪਏ ਦੇ ਘਪਲੇ ਦਾ ਦੋਸ਼
ਧਿਆਨਯੋਗ ਹੈ ਕਿ ਸਾਬਕਾ ਮੰਤਰੀ ਸਾਧੂ ਸਿੰਘ ‘ਤੇ ਜੰਗਲਾਤ ਵਿਭਾਗ ‘ਚ ਕਰੋੜਾਂ ਰੁਪਏ ਦੇ ਘਪਲੇ ਦਾ ਦੋਸ਼ ਹੈ। ਈਡੀ ਨੇ ਇਸ ਮਾਮਲੇ ਵਿੱਚ ਵੱਖਰਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 1 ਮਾਰਚ 2016 ਤੋਂ 21 ਮਾਰਚ 2022 ਤੱਕ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 23712 594 ਰੁਪਏ ਸੀ, ਜਦੋਂ ਕਿ ਖਰਚਾ 87630 888 ਰੁਪਏ ਸੀ। ਜੋ ਕਿ 63918 292 ਰੁਪਏ ਵੱਧ ਸੀ। ਇਹ ਆਮਦਨ ਦੇ ਸਰੋਤਾਂ ਨਾਲੋਂ 269 ਵੱਧ ਸੀ।
			
		








