ਭਾਰਤ ਭੂਸ਼ਣ ਆਸ਼ੂ ਤੇ ਸਿਮਰਜੀਤ ਬੈਂਸ ਨੂੰ ਝਟਕਾ! ਅਦਾਲਤ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

0
287

ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਅਨੁਸਾਰ ਲੁਧਿਆਣਾ ਕੋਰਟ ਨੇ ਟੈਂਡਰ ਘੁਟਾਲੇ ਮਾਮਲੇ ਵਿੱਚ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਦੱਸ ਦੇਈਏ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਜ਼ਮਾਨਤ ਲਈ ਕੋਰਟ ਵਿੱਚ ਅਰਜ਼ੀ ਲਗਾਈ ਸੀ ਪਰ ਕੋਰਟ ਨੇ ਕੋਈ ਰਾਹਤ ਨਹੀਂ ਦਿੱਤੀ। ਇਸ ਦੀ ਪੁਸ਼ਟੀ ਸ਼ਿਕਾਇਤਕਰਤਾ ਦੇ ਵਕੀਲ ਬਿਕਰਮ ਸਿੱਧੂ ਨੇ ਕੀਤੀ ਹੈ। ਦੱਸ ਦਈਏ ਕਿ ਭਾਰਤ ਭੂਸ਼ਣ ਆਸ਼ੂ ਪਟਿਆਲਾ ਜੇਲ੍ਹ ਵਿੱਚ ਬੰਦ ਹਨ।

ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਸਾਬਕਾ ਮੰਤਰੀ ਆਸ਼ੂ ਨੂੰ ਵਿਜੀਲੈਂਸ ਨੇ ਸੈਲੂਨ ਤੋਂ ਗ੍ਰਿਫ਼ਤਾਰ ਕੀਤਾ ਸੀ। ਆਸ਼ੂ ਨੂੰ 8 ਦਿਨ ਰਿਮਾਂਡ ਉੱਤੇ ਰੱਖਿਆ ਗਿਆ ਅਤੇ ਵਿਜੀਲੈਂਸ ਵੱਲੋਂ ਪੁੱਛਗਿੱਛ ਕੀਤੀ ਗਈ। ਇਸ ਤੋਂ ਬਆਦ ਆਸ਼ੂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਸੀ। ਆਸ਼ੂ ਨੂੰ ਪਹਿਲਾਂ ਲੁਧਿਆਣਾ ਜੇਲ੍ਹ ਲਿਜਾਇਆ ਜਾ ਰਿਹਾ ਸੀ ਪਰ ਸੁਰੱਖਿਆ ਕਾਰਨਾਂ ਕਰਕੇ ਆਸ਼ੂ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਵਿਜੀਲੈਂਸ ਵੱਲੋਂ ਇਸ ਮਾਮਲੇ ਵਿੱਚ 16 ਅਗਸਤ 2022 ਨੂੰ ਐਫਆਈਆਰ ਨੰਬਰ 11 ਦਰਜ ਕੀਤੀ ਗਈ ਸੀ। ਆਸ਼ੂ ‘ਤੇ 2 ਹਜ਼ਾਰ ਕਰੋੜ ਦੇ ਟੈਂਡਰ ਘੁਟਾਲੇ ਦਾ ਇਲਜ਼ਾਮ ਹੈ।

ਇਸਦੇ ਨਾਲ ਹੀ ਸਿਮਰਜੀਤ ਬੈਂਸ ਨੂੰ ਵੀ ਲੁਧਿਆਣਾ ਕੋਰਟ ਨੇ ਝਟਕਾ ਦਿੱਤਾ ਹੈ। ਦੱਸ ਦਈਏ ਕਿ ਸਿਮਰਜੀਤ ਬੈਂਸ ਬਲਾਤਕਾਰ ਦੇ ਦੋਸ਼ ‘ਚ ਜੇਲ੍ਹ ‘ਚ ਬੰਦ ਹਨ। ਸਿਮਰਜੀਤ ਬੈਂਸ ਨੇ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੋਈ ਸੀ ਪਰ ਤਾਜ਼ਾ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਵੀ ਜ਼ਮਾਨਤ ਨਹੀਂ ਮਿਲੀ। ਅਦਾਲਤ ਨੇ ਬੈਂਸ ਦੀ ਜ਼ਮਾਨਤ ਅਰਜ਼ੀ ਵੀ ਰੱਦ ਕਰ ਦਿੱਤੀ ਹੈ।

LEAVE A REPLY

Please enter your comment!
Please enter your name here