ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਭੇਜਿਆ CBI ਰਿਮਾਂਡ ‘ਤੇ
ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੂੰ ਸੀ.ਬੀ.ਆਈ. ਨੇ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਸੀ.ਬੀ.ਆਈ. ਨੇ ਉਨ੍ਹਾਂ ਦੀ 5 ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਹਿਰਾਸਤ ਦੀ ਪਟੀਸ਼ਨ ’ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਰਾਊਜ਼ ਐਵੇਨਿਊ ਕੋਰਟ ਨੇ ਕੇਜਰੀਵਾਲ ਨੂੰ 3 ਦਿਨਾਂ ਲਈ ਸੀ.ਬੀ.ਆਈ. ਹਿਰਾਸਤ ਵਿੱਚ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : RC ਬਣਾਉਣ ਵਾਲਿਆਂ ਨੂੰ ਹੁਣ ਨਹੀਂ ਕੱਟਣੇ ਪੈਣਗੇ ਦਫ਼ਤਰਾਂ ਦੇ ਚੱਕਰ,…
ਕੇਜਰੀਵਾਲ ਨੇ ਸੁਣਵਾਈ ਦੌਰਾਨ ਅਦਾਲਤ ਨੂੰ ਕਿਹਾ ਸੀ ਕਿ ਮੀਡੀਆ ‘ਚ ਸੀ.ਬੀ.ਆਈ. ਸੂਤਰਾਂ ਦੇ ਹਵਾਲੇ ਤੋਂ ਦਿਖਾਇਆ ਜਾ ਰਿਹਾ ਹੈ ਕਿ ਮੈਂ ਇਕ ਬਿਆਨ ‘ਚ ਸਾਰਾ ਦੋਸ਼ ਮਨੀਸ਼ ਸਿਸੋਦੀਆ ‘ਤੇ ਮੜ੍ਹ ਦਿੱਤਾ ਹੈ, ਮੈਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਕਿ ਸਿਸੋਦੀਆ ਦੋਸ਼ੀ ਹਨ ਜਾਂ ਕੋਈ ਹੋਰ ਦੋਸ਼ੀ ਹੈ। ਮੈਂ ਕਿਹਾ ਹੈ ਕਿ ਸਿਸੋਦੀਆ ਬੇਕਸੂਰ ਹੈ, ਆਮ ਆਦਮੀ ਪਾਰਟੀ ਬੇਕਸੂਰ ਹੈ, ਮੈਂ ਬੇਕਸੂਰ ਹਾਂ।