ਪੰਜਾਬ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਥੋਂ ਅਦਾਲਤ ਨੇ ਸ਼ਾਮ ਸੁੰਦਰ ਅਰੋੜਾ ਨੂੰ 19 ਅਕਤੂਬਰ ਤੱਕ ਰਿਮਾਂਡ ’ਤੇ ਭੇਜ ਦਿੱਤਾ ਹੈ। ਸੁੰਦਰ ਸ਼ਾਮ ਅਰੋੜਾ ਨੂੰ ਅਦਾਲਤ ਨੇ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।

ਉੱਥੇ ਹੀ ਪੇਸ਼ੀ ਦੌਰਾਨ ਸ਼ਾਮ ਸੁੰਦਰ ਅਰੋੜਾ ਪਰਿਵਾਰ ਨੂੰ ਮਿਲ ਕੇ ਭਾਵੁਕ ਹੁੰਦੇ ਨਜ਼ਰ ਆਏ। ਇੰਨਾ ਹੀ ਨਹੀਂ ਸ਼ਾਮ ਸੁੰਦਰ ਅਰੋੜਾ ਇਸ ਮੌਕੇ ਖ਼ੁਦ ਨੂੰ ਬੇਕਸੂਰ ਦੱਸਦੇ ਹੋਏ ਨਜ਼ਰ ਆਏ ਅਤੇ ਇਹ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ ’ਤੇ ਪੂਰਾ ਭਰੋਸਾ ਹੈ। ਇਥੇ ਦੱਸਣਯੋਗ ਹੈ ਕਿ ਸੁੰਦਰ ਸ਼ਾਮ ਅਰੋੜਾ ਪਹਿਲਾਂ ਕਾਂਗਰਸ ਦੀ ਪਾਰਟੀ ’ਚ ਸਨ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਮੰਤਰੀ ਰਹਿ ਚੁੱਕੇ ਹਨ। ਹਾਲ ਹੀ ’ਚ ਉਨ੍ਹਾਂ ਨੇ ਕਾਂਗਰਸ ਦੀ ਪਾਰਟੀ ਨੂੰ ਛੱਡ ਕੇ ਭਾਜਪਾ ਪਾਰਟੀ ਜੁਆਇੰਨ ਕਰ ਲਈ ਸੀ।

ਇਹ ਵੀ ਪੜ੍ਹੋ: ਵਿਜੀਲੈਂਸ ਨੇ ਸਿੰਜਾਈ ਘੁਟਾਲੇ ‘ਚ ਕਾਰਵਾਈ ਕੀਤੀ ਤੇਜ਼, ਇਹ ਸਾਬਕਾ ਅਫ਼ਸਰ ਤੇ ਮੰਤਰੀ ਰਡਾਰ…

ਇਥੇ ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਦੇ ਏ. ਆਈ. ਜੀ. ਨੂੰ ਰਿਸ਼ਵਤ ਦੇਣ ਦੇ ਦੋਸ਼ ’ਚ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਆਮਦਮ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਵਿਜੀਲੈਂਸ ਦੇ ਅਧਿਕਾਰੀ ਨੂੰ ਇਕ ਕਰੋੜ ਦੀ ਰਿਸ਼ਵਤ ਪੇਸ਼ਕਸ਼ ਕੀਤੀ ਸੀ। ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ 50 ਲੱਖ ਐਡਵਾਂਸ ’ਚ ਦੇਣ ਲਈ ਚੰਡੀਗੜ੍ਹ ਪਹੁੰਚੇ ਸਨ, ਜਿੱਥੇ ਵਿਜੀਲੈਂਸ ਨੇ ਟ੍ਰੈਪ ਲਗਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਵਿਜੀਲੈਂਸ ਬਿਊਰੋ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਬਿਊਰੋ ਦੇ ਇਕ ਸਹਾਇਕ ਇੰਸਪੈਕਟਰ (ਏ. ਆਈ. ਜੀ) ਨੂੰ 50 ਲੱਖ ਦੀ ਰਿਸ਼ਵਤ ਦੇਣ ਦੇ ਦੋਸ਼ ਹਨ। ਵਿਜੀਲੈਂਸ ਬਿਊਰੋ ਦੇ ਮੁੱਖ ਨਿਦੇਸ਼ਕ ਵਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਬੰਧ ’ਚ ਸਾਬਕਾ ਮੰਤਰੀ ਖ਼ਿਲਾਫ਼ ਮਨਮੋਹਨ ਕੁੁਮਾਰ ਦੇ ਬਿਆਨ ’ਤੇ ਭ੍ਰਿਸ਼ਟਾਚਾਰ ਨਿਵਾਰਣ ਐਕਟ ਦੀ ਧਾਰਾ 8 ਦੇ ਤਹਿਤ ਐੱਫ਼. ਆਈ. ਆਰ. 15 ਅਕਤੂਬਰ ਨੂੰ ਦਰਜ ਕੀਤੀ ਗਈ ਹੈ।

LEAVE A REPLY

Please enter your comment!
Please enter your name here