ਕੇਂਦਰੀ ਜੇਲ੍ਹ ‘ਚ ਬੰਦ ਨੌਜਵਾਨ ਦੀ ਹੋਈ ਮੌਤ, ਪਰਿਵਾਰ ਨੇ ਕੇਂਦਰੀ
ਜੇਲ੍ਹ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ
ਅੰਮ੍ਰਿਤਸਰ ਕੇਂਦਰੀ ਜੇਲ ਦੇ ਵਿੱਚ ਬੰਦ ਹਵਾਲਾਤੀ ਰਾਹੁਲ ਕੁਮਾਰ ਉਰਫ ਰੌਲਾ ਨਾਮ ਦੇ ਨੌਜਵਾਨ ਦੀ ਜੇਲ੍ਹ ਦੇ ਵਿੱਚ ਮੌਤ ਹੋਣ ਤੋਂ ਬਾਅਦ ਪਰਿਵਾਰ ਵੱਲੋਂ ਕੇਂਦਰੀ ਜੇਲ ਦੇ ਬਾਹਰ ਜਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਖੂਬ ਹੰਗਾਮਾ ਕੀਤਾ ਗਿਆ। ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਜੇਲ੍ਹ ਦੇ ਬਾਹਰ ਦੀ ਰੋਡ ਬਲੋਕ ਕਰ ਦਿੱਤੀ ਗਈ ਅਤੇ ਜੇਲ ਦੇ ਵਿੱਚੋਂ ਬਾਹਰ ਆਈ ਹਵਾਲਾਤੀਆਂ ਨਾਲ ਭਰੀ ਬੱਸ ਨੂੰ ਵੀ ਰੋਕ ਕੇ ਹੰਗਾਮਾ ਕੀਤਾ।
ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਜੇਲ ਪ੍ਰਸ਼ਾਸਨ ਦੇ ਉੱਪਰ ਕਈ ਤਰ੍ਹਾਂ ਦੇ ਸਵਾਲ ਖੜੇ ਕੀਤੇ ਤੇ ਜੇਲ ਪ੍ਰਸ਼ਾਸਨ ਖਿਲਾਫ ਕਾਰਵਾਈ ਦੀ ਮੰਗ ਕੀਤੀ। ਇਸ ਦੌਰਾਨ ਮ੍ਰਿਤਕ ਨੌਜਵਾਨ ਰਾਹੁਲ ਕੁਮਾਰ ਉਰਫ ਰੋਲਾ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਪਹਿਲਾਂ ਤਾਂ ਉਹਨਾਂ ਦੇ ਨੌਜਵਾਨ ਦੇ ਉੱਪਰ ਝੂਠੇ ਮਾਮਲੇ ਦਰਜ ਕਰਕੇ ਉਸ ਨੂੰ ਜੇਲ ਦੇ ਵਿੱਚ ਬੰਦ ਕੀਤਾ ਅਤੇ ਕਈ ਵਾਰ ਰਾਹੁਲ ਦੀ ਜੇਲ ਦੇ ਵਿੱਚੋਂ ਉਹਨਾਂ ਨਾਲ ਗੱਲ ਹੋਈ ਸੀ। ਜਿਸ ਦੌਰਾਨ ਉਸਨੇ ਜੇਲ੍ਹ ਦੇ ਪ੍ਰਸ਼ਾਸਨ ਦੇ ਵੱਲੋਂ ਉਸ ਨਾਲ ਕੁੱਟਮਾਰ ਕਰਨ ਦੇ ਇਲਜ਼ਾਮ ਵੀ ਲਗਾਏ ਸਨ।
ਇਹ ਵੀ ਪੜ੍ਹੋ ਪੰਜਾਬ ਨੇ 30-ਲੱਖ ਪਸ਼ੂਧਨ ਦੇ ਮਸਨੂਈ ਗਰਭਧਾਨ ਦਾ ਟੀਚਾ ਮਿੱਥਿਆ: ਗੁਰਮੀਤ ਖੁੱਡੀਆਂ || Latest News
ਬੀਤੇ ਦਿਨ ਵੀ ਜੇਲ ਦੇ ਡਿਪਟੀ ਸੁਪਰਡੈਂਟ ਵੱਲੋਂ ਉਹਨਾਂ ਦੇ ਬੇਟੇ ਨਾਲ ਕੁੱਟਮਾਰ ਕੀਤੀ ਗਈ ਜਿਸ ਕਰਕੇ ਉਹ ਬੁਰੀ ਤਰੀਕੇ ਜਖਮੀ ਹੋ ਗਿਆ ਤੇ ਉਸਦੀ ਮੌਤ ਹੋ ਗਈ। ਜੇਲ ਪ੍ਰਸ਼ਾਸਨ ਵੱਲੋਂ ਪਰਿਵਾਰ ਨੂੰ ਕਿਸੇ ਵੀ ਤਰੀਕੇ ਦੀ ਅਲਟੀਮੇਟ ਨਹੀਂ ਦਿੱਤਾ ਗਿਆ ਅਤੇ ਸਵੇਰੇ ਸਿਰਫ ਇੱਕ ਪੁਲਿਸ ਮੁਲਾਜ਼ਮ ਨੇ ਘਰ ਜਾ ਕੇ ਉਹਨਾਂ ਨੂੰ ਜਾਣਕਾਰੀ ਦਿੱਤੀ ਕਿ ਤੁਹਾਡੇ ਬੇਟੇ ਨੂੰ ਸੱਟਾਂ ਲੱਗੀਆਂ ਹਨ ਤੇ ਉਹ ਸਿਵਲ ਹਸਪਤਾਲ ਵਿੱਚ ਦਾਖਲ ਹੈ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਖੁਦ ਆਪਣੇ ਤੌਰ ਤੇ ਛਾਣਬੀਨ ਕਰਨੀ ਸ਼ੁਰੂ ਕੀਤੀ ਤੇ ਪਤਾ ਲੱਗਾ ਕਿ ਉਹਨਾਂ ਦੇ ਨੌਜਵਾਨ ਪੁੱਤ ਦੀ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਹੁਣ ਪਰਿਵਾਰ ਵੱਲੋਂ ਇਨਸਾਫ ਦੇ ਲਈ ਕੇਂਦਰੀ ਜੇਲ ਅੰਮ੍ਰਿਤਸਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ।
ਪੁਲਿਸ ਅਧਿਕਾਰੀਆਂ ਵੱਲੋਂ ਪਰਿਵਾਰ ਨੂੰ ਦਿੱਤਾ ਗਿਆ ਆਸ਼ਵਾਸਨ
ਦੂਜੇ ਪਾਸੇ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਪਰਿਵਾਰ ਨੂੰ ਆਸ਼ਵਾਸਨ ਦਿੱਤਾ ਗਿਆ ਤੇ ਧਰਨਾ ਖਤਮ ਕਰਵਾਇਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਰਾਹੁਲ ਕੁਮਾਰ ਉਰਫ ਰੋਲਾ ਨਾਮਕ ਨੌਜਵਾਨ ਕੇਂਦਰੀ ਜੇਲ ਦੇ ਵਿੱਚ ਬੰਦ ਸੀ ਅਤੇ ਉਸਦੀ ਮੌਤ ਜੇਲ ਦੇ ਵਿੱਚ ਹੋਈ ਹੈ ਜਾਂ ਸਿਵਲ ਹਸਪਤਾਲ ਵਿੱਚ ਹੋਈ ਹੈ ਇਹ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਕਲੀਅਰ ਹੋਵੇਗਾ।
ਉਹਨਾਂ ਕਿਹਾ ਕਿ ਪਰਿਵਾਰ ਵੱਲੋਂ ਜੇਲ ਪ੍ਰਸ਼ਾਸਨ ਤੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਉਸ ਸੰਬੰਧ ਵਿੱਚ ਜੁਡੀਸ਼ੀਅਲ ਇਨਕੁਆਇਰੀ ਖੋਲ ਦਿੱਤੀ ਗਈ ਹੈ, ਜੋ ਵੀ ਇਨਕੁਇਰੀ ਦੇ ਵਿੱਚ ਸਾਹਮਣੇ ਆਏਗਾ ਉਸ ਮੁਤਾਬਿਕ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਨੌਜਵਾਨ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਤੇ ਫਿਰ ਉਸ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਹੀ ਕਾਰਵਾਈ ਹੋਵੇਗੀl